Close

Speech competition conducted dedicated to the 400th birth anniversary of Guru Tegh Bahadur Ji

Publish Date : 10/03/2021
P1
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਭਾਸ਼ਣ ਮੁਕਾਬਲੇ
ਤਰਨ ਤਾਰਨ, 07 ਮਾਰਚ : 
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ  ਕਰਵਾਏ ਗਏ। 
ਤਰਨ ਤਾਰਨ ਵਿਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਭਾਸ਼ਣ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ `ਚ ਹਿੱਸਾ ਲਿਆ। 
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਸਤਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ. ਹਰਪਾਲ ਸਿੰਘ ਸੰਧਾਵਾਲੀਆ ਨੇ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ `ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।