Close

Sports Department celebrates Drug Free Day by taking oath to stay away from drugs and holding various sports.

Publish Date : 27/06/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੈ੍ਰਸ ਨੋਟ
ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸੂੰਹ ਚੁੱਕਾ ਕੇ ਅਤੇ ਵੱਖ ਵੱਖ ਖੇਡਾਂ ਕਰਵਾ ਕੇ ਮਨਾਇਆ ਗਿਆ ਨਸ਼ਾ ਮੁਕਤ ਦਿਵਸ
ਜ਼ਿਲ੍ਹਾ ਖੇਡ ਅਫਸਰ ਨੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੰਦੇਸ਼

ਤਰਨ ਤਾਰਨ 26 ਜੂਨ( ) ਨਸ਼ਾ ਵਿਰੋਧੀ ਦਿਵਸ ਮੌਕੇ ਖੇਡ ਦਫਤਰ ਤਰਨਤਾਰਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹਾ ਖੇਡ ਅਫਸਰ ਜਸਮੀਤ ਕੌਰ ਦੀ ਅਗਵਾਈ ਖੇਡ ਨਸ਼ਾ ਮੁਕਤ ਅਭਿਆਨ ਤਹਿਤੇ ਖਿਡਾਰੀਆਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਲਈ ਪੇ੍ਰਰਿਤ ਕੀਤਾ ਅਤੇ ਨਸਿ਼ਆਂ ਖਿਲਾਫ ਜਾਗਰੂਕਤਾ ਅਤੇ ਨਸਿ਼ਆਂ ਤੋਂ ਦੂਰ ਰਹਿਣ ਲਈ ਸੂੰਹ ਚੁੱਕੀ।
ਇਸ ਦੌਰਾਨ ਖਿਡਾਰੀਆਂ ਦੇ ਵੱਖ ਵੱਖ ਫੁਟਬਾਲ ਦੇ ਮੈਚ, ਸਕੀਪਿੰਗ ਈਵੇਂਟ ਵੀ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਨੇ ਕਿਹਾ ਕਿ ਨੋਜਵਾਨਾਂ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਕਿਊਂਕਿ ਖੇਡਾਂ ਨਾਲ ਅਸੀਂ ਸਰੀਰਿਕ ਅਤੇ ਮਾਨਸਿਕ ਦੋਵਾਂ ਪਖੋਂ ਮਜਬੂਤ ਬਣਦੇ ਹਾਂ। ਇਸ ਦੌਰਾਨ ਉਨ੍ਹਾਂ ਸਮੂਹ ਖਿਡਾਰੀਆਂ ਨੂੰ ਖੁਦ ਵੀ ਨਸਿ਼ਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਕਿਹਾ।
ਇਸ ਮੌਕੇ ਕੁਲਵਿੰਦਰ ਸਿੰਘ, ਹਰਜੀਤ ਸਿੰਘ, ਅਮਨਦੀਪ ਸਿੰਘ, ਸੰਦੀਪ, ਗੁਰਜੀਤ ਸਿੰਘ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ। ਇਸ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।