Close

State Government issues guidelines for persons coming to Punjab by means of transport-Deputy Commissioner

Publish Date : 30/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰਾਜ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ
ਨਿਰਵਿਘਨ ਯਾਤਰਾ ਲਈ ਕੋਵਾ ਐਪ ਜ਼ਰੀਏ ਅੰਤਰ-ਜ਼ਿਲਾ ਪਾਸ ਖ਼ੁਦ ਜਨਰੇਟ ਕਰਨ ਲਈ ਨਾਗਰਿਕਾਂ ਨੂੰ ਕੀਤੀ ਅਪੀਲ
ਤਰਨ ਤਾਰਨ, 30 ਮਈ :
ਕਰੋਨਾ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਆਉਣ ਵਾਲੇ ਯਾਤਰੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ, ਜੋ ਚਲਦੀ ਰਹਿਣੀ ਚਾਹੀਦੀ ਹੈ ਅਤੇ ਰੇਲਵੇ ਸਟੇਸ਼ਨ ਤੋਂ ਆਸਾਨੀ ਨਾਲ ਨਿਕਲਣ ਲਈ ਇਸ ਐਪ ’ਤੇ ਖੁਦ ਈ-ਪਾਸ ਜਨਰੇਟ ਕਰਨਾ ਹੋਵੇਗਾ।
ਉਨਾਂ ਕਿਹਾ ਕਿ ਉਕਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੇਲਗੱਡੀ ਰਾਹੀਂ ਆਉਣ-ਜਾਣ ਵਾਲੇ ਯਾਤਰੀਆਂ ਲਈ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਲਾਜ਼ਮੀ ਹੋਵੇਗਾ।ਉਨਾਂ ਅੱਗੇ ਦੱਸਿਆ ਕਿ ਬੇਲੋੜੀ ਭੀੜ ਤੋਂ ਬਚਣ ਲਈ ਸਿਰਫ਼ ਪ੍ਰਮਾਣਿਤ ਟਿਕਟਾਂ ਵਾਲੇ ਯਾਤਰੀਆਂ ਨੂੰ ਹੀ ਰੇਲਵੇ ਪਲੇਟ ਫਾਰਮ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਏਗੀ ਅਤੇ ਉਨਾਂ ਨਾਲ ਕਿਸੇ ਹੋਰ ਵਿਅਕਤੀ ਨੂੰ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਪਲੇਟਫਾਰਮ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਯਾਤਰੀਆਂ ਨੂੰ ਰੇਲਗੱਡੀ ਦੇ ਰਵਾਨਾ ਹੋਣ ਦੇ ਸਮੇਂ ਤੋਂ 45 ਮਿੰਟ ਪਹਿਲਾਂ ਰੇਲਵੇ ਸਟੇਸ਼ਨ ’ਤੇ ਪਹੰੁਚਣਾ ਹੋਵੇਗਾ।
ਰੇਲਵੇ ਸਟੇਸ਼ਨ ਵਿਖੇ ਯਾਤਰੀਆਂ ਦੀ ਸਹੂਲਤ ਲਈ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਆਉਣ ਵਾਲੇ ਯਾਤਰੀਆਂ ਦੁਆਰਾ ਡਾਊਨਲੋਡ ਕੀਤੀ ਗਈ ਕੋਵਾ ਐਪ ਈ-ਪਾਸ ਸਵੈ-ਜਨਰੇਟ ਕਰਨ ਲਈ ਚਲਦੀ ਰਹਿਣੀ ਚਾਹੀਦੀ ਹੈ।ਉਨਾਂ ਅੱਗੇ ਕਿਹਾ ਕਿ ਜੇ ਕਿਸੇ ਯਾਤਰੀ ਕੋਲ ਮੋਬਾਈਲ ਨਹੀਂ ਹੈ ਜਾਂ ਉਹ ਈ-ਪਾਸ ਤਿਆਰ ਨਹੀਂ ਕਰ ਪਾ ਰਿਹਾ ਤਾਂ ਪ੍ਰਮਾਣਿਕ ਆਈ. ਡੀ. ਪਰੂਫ (ਆਧਾਰ ਕਾਰਡ / ਡਰਾਇਵਿੰਗ ਲਾਇਸੈਂਸ / ਵੋਟਰ ਕਾਰਡ / ਸਰਕਾਰੀ ਵੱਲੋਂ ਜਾਰੀ ਕੋਈ ਹੋਰ ਆਈ. ਡੀ. ਪਰੂਫ) ਦਿਖਾਉਣ ਤੋਂ ਬਾਅਦ, ਉਕਤ ਯਾਤਰੀ ਸਕਰੀਨਿੰਗ ਲਈ ਨਿਯੁਕਤ ਕੀਤੀ ਸਿਹਤ ਟੀਮ ਨੂੰ ਰੇਲਵੇ ਸਟੇਸ਼ਨ ਵਿਖੇ ਨਿਰਧਾਰਤ ਜਗਾ ’ਤੇ ਸਵੈ ਘੋਸ਼ਣਾ ਪੱਤਰ ਜਮ੍ਹਾ ਕਰਵਾਏਗਾ।
ਉਨਾਂ ਕਿਹਾ ਕਿ ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਜਾਂ ਉੱਚ ਜ਼ੋਖਮ ਵਾਲੇ ਯਾਤਰੀਆਂ ਨੂੰ ਜਾਂਚ ਲਈ ਸਿਹਤ ਸਹੂਲਤਾਂ ਵਿੱਚ ਲਿਜਾਇਆ ਜਾਵੇਗਾ।ਪਾਜ਼ੇਟਿਵ ਪਾਏ ਜਾਣ ’ਤੇ ਸਿਹਤ ਪੋ੍ਰਟੋਕੋਲ ਅਨੁਸਾਰ ਉਨਾਂ ਦਾ ਇਲਾਜ ਕੀਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਬਾਕੀ ਸਾਰੇ ਯਾਤਰੀਆਂ ਨੂੰ 14 ਦਿਨ ਲਈ ਘਰ ਵਿੱਚ ਕੁਆਰੰਟਾਈਨ ਕੀਤਾ ਜਾਵੇਗਾ ਅਤੇ ਉਨਾਂ ਨੂੰ ਕੋਵਿਡ-19 ਦਾ ਕੋਈ ਵੀ ਲੱਛਣ ਦਿਖਾਈ ਦੇਣ ’ਤੇ ਨੇੜਲੀ ਤੁਰੰਤ ਨੇੜਲੀ ਸਿਹਤ ਸੰਸਥਾ ਜਾਂ ਕੋਵਿਡ-19 ਹੈਪਲਲਾਈਨ ਨੰਬਰ 104 ’ਤੇ ਸੂਚਿਤ ਕਰਨਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮੋਬਾਈਲ ਐਪਲੀਕੇਸ਼ਨ ਵਿੱਚ ਯਾਤਰੀਆਂ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਵਾਸਤੇ ਅੰਤਰ-ਜਿਲਾ ਪਾਸ ਖੁਦ ਜਨਰੇਟ ਕਰਨ ਦੀ ਨਵੀਂ ਵਿਸ਼ੇਸ਼ਤਾ ਵੀ ਸ਼ਾਮਲ ਕੀਤੀ ਗਈ ਹੈ। ਉਨਾਂ ਕਿਹਾ ਕਿ ਕੋਵਾ ਐਪ ’ਤੇ ਇਸ ਵਿਸ਼ੇਸ਼ਤਾ ਜ਼ਰੀਏ, ਨਾਗਰਿਕ ਅੰਤਰ-ਜ਼ਿਲ੍ਹਾ ਪਾਸਾਂ ਲਈ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਣਗੇ ਅਤੇ ਖ਼ੁਦ ਪਾਸ ਜਨਰੇਟ ਕਰ ਸਕਣਗੇ।
ਇਸ ਵਿਸ਼ੇਸ਼ਤਾ ਦਾ ਲਾਭ ਲੈਣ ਲਈ, ਨਾਗਰਿਕਾਂ ਨੂੰ ਕੋਵਾ ਐਪ ’ਤੇ ਖੁਦ ਅੰਤਰ-ਜ਼ਿਲਾ ਪਾਸ ਜਨਰੇਟ ਕਰਨਾ ਹੋਵੇਗਾ, ਜਿਸਨੂੰ ਉਹ ਆਪਣੀ ਯਾਤਰਾ ਦੌਰਾਨ ਚੈਕਿੰਗ ਸਮੇਂ ਪੁਲਿਸ ਅਧਿਕਾਰੀਆਂ ਨੂੰ ਦਿਖਾ ਸਕਦੇ ਹਨ।ਉਹਨਾਂ ਇਸ ਐਪ ਦੀਆਂ ਵਿਸ਼ੇਸ਼ਤਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।
—————-