Close

State level “Dara Singh Chhinjh Olympics” will be organized on November 24, 25 and 26 in District Tarn Taran – Deputy Commissioner

Publish Date : 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ 24, 25 ਅਤੇ 26 ਨਵੰਬਰ ਨੂੰ ਕੀਤਾ ਜਾਵੇਗਾ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ-ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਨਵੰਬਰ :
ਪੰਜਾਬ ਸਰਕਾਰ ਰਾਜ ਵਿੱਚ ਵਿਰਾਸਤੀ ਖੇਡਾਂ ਨੂੰ ਨੂੰ ਪ੍ਰਫੁਲਿੱਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ ਜ਼ਿਲ੍ਹਾ ਤਰਨ ਤਾਰਨ ਵਿੱਚ 24, 25 ਅਤੇ 26 ਨਵੰਬਰ ਨੂੰ ਕੀਤਾ ਜਾ ਰਿਹਾ ਹੈ,ਜਿਸ ਵਿੱਚ ਵੱਖ-ਵੱਖ ਭਾਰ ਵਰਗ ਦੇ ਪਹਿਲਵਾਨਾਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ “ਦਾਰਾ ਸਿੰਘ ਛਿੰਝ ਉਲੰਪਿਕਸ” ਦੇ ਆਯੋਜਨ ਦੀਆਂ ਤਿਆਰੀਆਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਛਿੰਝ ਮੇਲੇ ਦੇ ਸਫਲ ਆਯੋਜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਇਸ ਛਿੰਝ ਮੇਲੇ ਵਿੱਚ ਭਾਗ ਲੈਣ ਵਾਲੇ ਪਹਿਲਵਾਨਾਂ ਅਤੇ ਦਰਸ਼ਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਬਚਨ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।