• Social Media Links
  • Site Map
  • Accessibility Links
  • English
Close

Strict action will be taken against the farmers who burn stubble according to the rules – Mr. Paramveer Singh

Publish Date : 18/10/2024
ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਪਰਾਲੀ ਪ੍ਬੰਧਨ ਸਬੰਧੀ ਸਬ ਡਵੀਜ਼ਨ ਤਰਨ ਤਾਰਨ ਨਾਲ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ 
 
ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਨਿਯਮਾਂ ਅਨੁਸਾਰ ਕੀਤੀ ਜਾਵੇਗੀ ਸਖਤ ਕਾਰਵਾਈ-ਸ਼੍ਰੀ ਪਰਮਵੀਰ ਸਿੰਘ
 
ਸਮੂਹ ਸਟਾਫ ਨੂੰ ਫੀਲਡ ਵਿੱਚ ਹਾਜ਼ਰ ਰਹਿਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੀ ਕੀਤੀ ਹਦਾਇਤ
 
ਹਰੇਕ ਪਿੰਡ ਵਿੱਚ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ, ਪੁਲਿਸ ਵਿਭਾਗ ਪਰਾਲੀ ਨੂੰ ਅੱਗ ਲੱਗਣ ਦੀਆਂ  ਘਟਨਾਵਾਂ ‘ਤੇ ਕਾਬੂ ਪਾਉਣ ਵਿੱਚ ਕਰੇਗਾ ਪੂਰਨ ਸਹਿਯੋਗ-ਐੱਸ. ਐੱਸ. ਪੀ.
ਤਰਨ ਤਾਰਨ, 16 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ ਆਈ. ਏ. ਐਸ ਨੇ ਪਰਾਲੀ ਪ੍ਬੰਧਨ ਸਬੰਧੀ ਸਬ ਡਵੀਜ਼ਨ ਤਰਨ ਤਾਰਨ ਨਾਲ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ  ਸੀਨੀਅਰ ਕਪਤਾਨ ਪੁਲਿਸ ਸ਼੍ਰੀ ਗੋਰਵ ਤੂਰਾ, ਸਬ ਡਵੀਜ਼ਨਲ ਮੈਜਿਸਟਰੇਟ ਤਰਨਤਾਰਨ ਸ਼੍ਰੀ ਅਰਵਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਪਾਲ ਸਿੰਘ ਪਨੂੰ, ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ, ਨੋਸ਼ਹਿਰਾ ਪਨੂੰਆਂ ਅਤੇ ਤਰਨਤਾਰਨ, ਪ੍ਰੋਜੈਕਟ ਡਾਇਰੈਕਟਰ ਆਤਮਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗੀ੍ਨ ਟਿ੍ਬਿਊਨ, ਭਾਰਤ ਸਰਕਾਰ ਵਲੋਂ ਉੱਚੇਚੇ  ਤੌਰ ‘ਤੇ ਪਹੁੰਚੇ ਅਬਜ਼ਰਵਰ ਅਨੁਰਾਗ ਤਿ੍ਪਾਠੀ, ਮਾਧੀਵ ਕੁਮਾਰ ਸਾਇੰਸਟਿਸਟ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨਵੀ ਦਿੱਲੀ ਅਤੇ ਸਬ ਡਵੀਜ਼ਨ ਤਰਨ ਤਾਰਨ ਦੇ ਸਮੂਹ ਕਲੱਸਟਰ ਅਫ਼ਸਰ  ਹਾਜ਼ਰ ਸਨ। 
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ ਹੈ । ਉਹਨਾ ਕਿਹਾ ਕਿ ਜਿਲਾ ਤਰਨਤਾਰਨ ਵਿੱਚ ਪਰਾਲੀ ਦੇ ਮਾਮਲੇ ਲਗਾਤਾਰ ਆ ਰਹੇ ਹਨ, ਇਸ ਲਈ  ਸਮੂਹ ਸਟਾਫ ਬਿਨਾ ਕਿਸੇ ਛੁੱਟੀ ਤੋਂ ਫੀਲਡ ਵਿਚ ਹਾਜਰ ਰਹੇਗਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰੇਗਾ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਜਿਵੇਂ ਕਿ ਐਫ. ਆਈ. ਆਰ , ਜੁਰਮਾਨੇ ਅਤੇ ਲਾਲ ਇੰਦਰਾਜ਼ ਕਰਨੇ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ ਰਿਪੋਰਟ ਕਰਨਗੇ। 
ਸੀਨੀਅਰ ਕਪਤਾਨ ਪੁਲਿਸ ਸ਼੍ਰੀ ਗੋਰਵ ਤੂਰਾ  ਨੇ ਕਿਹਾ ਕਿ ਹਰੇਕ ਪਿੰਡ ਵਿੱਚ ਪੁਲਿਸ ਮੁਲਾਜ਼ਮ ਲਗਾ ਦਿਤੇ ਗਏ ਹਨ ਅਤੇ ਪੁਲਿਸ ਵਿਭਾਗ ਪਰਾਲੀ ਨੂੰ ਅੱਗ ਲੱਗਣ ਦੀਆਂ  ਘਟਨਾਵਾਂ ਤੇ ਕਾਬੂ ਪਾਉਣ ਵਿੱਚ ਪੂਰਨ ਸਹਿਯੋਗ ਕਰੇਗਾ। 
ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਪਾਲ ਸਿੰਘ ਪਨੂੰ ਨੇ ਦੱਸਿਆ ਕਿ  ਪੀ. ਆਰ. ਐਸ. ਸੀ ਵਲੋਂ ਆ ਰਹੀਆਂ ਲੋਕੇਸ਼ਨਾਂ ਤੇ ਸੀ. ਕਿਊ. ਏ. ਐਮ ਦੇ ਅਬਜਰਵਰਾਂ ਦੀ ਵਿਜਟ ਕਰਵਾਈ ਜਾ ਰਹੀ ਹੈ ਅਤੇ ਜਿਆਦਾਤਰ ਲੋਕੇਸ਼ਨਾਂ ਤੇ ਅੱਗ ਲੱਗੀ ਨਹੀਂ ਪਾਈ ਗਈ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਕਿਹਾ ਕਿ ਜਿਸ ਕਿਸਾਨ ਨੇ ਇੰਨ ਸੀਟੂ ਵਿਧੀ ਰਾਹੀ ਕਣਕ  ਬੀਜਣੀ ਹੈ ਉਹ ਸੁਪਰ ਐਸ. ਐਮ. ਐਸ ਸਿਸਟਮ ਲੱਗੀ ਕੰਬਾਈਨ ਹਾਰਵੈਸਟਰ ਨਾਲ ਹੀ ਫਸਲ ਦੀ ਕਟਾਈ ਕਰਵਾਏ ਤਾਂ ਜੋ ਸੁਪਰ ਐਸ. ਐਮ. ਐਸ ਸਿਸਟਮ ਦੁਆਰਾ ਕੁਤਰਾ ਕੀਤੀ ਗਈ ਪਰਾਲੀ ਨੂੰ ਜਮੀਨ ਵਿੱਚ ਮਿਲਾਇਆ ਜਾ ਸਕੇ। ਇਸਦੇ ਨਾਲ ਹੀ ਉਹਨਾਂ ਆਦੇਸ਼ ਦਿੱਤੇ ਕਿ ਕੋਈ ਵੀ ਕੰਬਾਈਨ ਹਾਰਵੈਸਟਰ ਰਾਤ ਨੂੰ ਝੋਨੇ ਦੀ ਕਟਾਈ ਨਹੀ ਕਰੇਗਾ ਤਾਂ ਜੋ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਲਿਜਾਇਆ ਜਾ ਸਕੇ।