Close

Strict action will be taken against those who misrepresented about Covid-19 vaccine – Deputy Commissioner

Publish Date : 12/02/2021
DC Sir
ਕੋਵਿਡ-19 ਦੀ ਵੈਕਸੀਨ ਸਬੰਧੀ ਗਲਤ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਦੇ 3515 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 11 ਫਰਵਰੀ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 3515 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 535 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਜ਼ਿਲ੍ਹੇ ਦੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਸਰਦਾਇਕ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਜੋ ਗਲਤ ਧਾਰਨਾਵਾਂ ਫੈਲੀਆਂ ਹਨ, ਉਨ੍ਹਾਂ ਨੂੰ ਦੂਰ ਕਰਨਾ ਜ਼ਰੂਰੀ ਹੈ, ਕਿਉਂਕਿ ਬਹੁਤ ਸਾਰੀਆਂ ਖੋਜਾਂ ਤੋਂ ਬਾਅਦ ਇਹ ਵੈਕਸੀਨ ਇਜਾਦ ਹੋਈ ਹੈ।ਉਹਨਾਂ ਵੈਕਸੀਨ ਸਬੰਧੀ ਗਲਤ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਪਲੇਟਫਾਰਮ ਦੇ ਕੋਵਿਡ-19 ਦੀ ਵੈਕਸੀਨ ਸਬੰਧੀ ਗਲਤ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਉਹ ਇਸ ਵੈਕਸੀਨ ਨੂੰ ਲਗਵਾਉਣ ਲਈ ਅੱਗੇ ਆਉਣ ਤੇ ਹੋਰਨਾਂ ਨੂੰ ਵੀ ਵੈਕਸੀਨ ਲਗਾਉਣ ਪ੍ਰਤੀ ਪ੍ਰੇਰਿਤ ਕਰਨ ਤਾਂ ਜੋ ਕਰੋਨਾ ਵਾਇਰਸ ਤੋਂ ਨਿਜ਼ਾਤ ਪਾਈ ਜਾ ਸਕੇ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 155828 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 152885 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 505 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2171 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2045 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 595 ਨਮੂਨਿਆਂ ਵਿੱਚੋਂ 05 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 590 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 24 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 06 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। 
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 19 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 13 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।