Close

Strict action will be taken against those who set fire to wheat stubble: Deputy Commissioner

Publish Date : 12/05/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ
ਤਰਨ ਤਾਰਨ, 12 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾਵੇ ਅਤੇ ਜੋ ਕਿਸਾਨ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਕਣਕ ਦਾ ਨਾੜ ਸਾੜ ਰਹੇ ਹਨ, ਉਹਨਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਕੇ ਢੁਕਵਾਂ ਜੁਰਮਾਨਾ ਵੀ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਵਾਤਾਵਰਣ ਅਤੇ ਆਉਣ ਵਾਲੀਆਂ ਪੀੜੀਆਂ ਲਈ ਇਹ ਜ਼ਰੂਰੀ ਹੈ ਕਿ ਬਿਨ੍ਹਾਂ ਕੋਈ ਸਾਂਝ ਪਾਲੇ ਸਰਕਾਰੀ ਜੁਰਮਾਨਾ ਲਗਾਇਆ ਜਾਵੇ ਤਾਂ ਜੋ ਕੋਈ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਹਿੰਮਤ ਨਾ ਕਰ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜਿਉਂ ਹੀ ਰਿਮੋਟ ਸੈਂਸਿੰਗ ਤੋਂ ਤੁਹਾਨੂੰ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਜਾ ਕੇ ਕਾਰਵਾਈ ਕੀਤੀ ਜਾਵੇ।
ਉਨਾਂ ਦੱਸਿਆ ਕਿ 2 ਏਕੜ ਤੋਂ ਘੱਟ ਨਾੜ ਸਾੜਨ ‘ਤੇ 2500 ਰੁਪਏ, 2 ਤੋਂ 5 ਏਕੜ ਤੱਕ ਲਈ 5000 ਰੁਪਏ ਅਤੇ 5 ਏਕੜ ਤੋਂ ਵੱਧ ਨਾੜ ਸਾੜਨ ‘ਤੇ 15000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਲਈ ਕਿਸਾਨ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ।
ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ ‘ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਅਜਿਹੀ ਕਿਸੇ ਵੀ ਘਟਨਾ ਦਾ ਪੂਰੀ ਸਟੀਕਤਾ ਨਾਲ ਪਤਾ ਲਗਾਉਣ ਲਈ ਉਪਗ੍ਰਹਿ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਅਜਿਹੀ ਘਟਨਾ ਵਾਪਰਦੀ ਹੈ, ਤੁਰੰਤ ਉਪਗ੍ਰਹਿ ਤੋਂ ਸਬੰਧਿਤ ਉਪ-ਮੰਡਲ ਦੀ ਜਾਂਚ ਕਮੇਟੀ ਨੂੰ ਸੁਨੇਹਾ ਆ ਜਾਂਦਾ ਹੈ।
ਉਹਨਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦਾ ਹੀ ਹੁੰਦਾ ਹੈ। ਅੱਗ ਲਗਾਉਣ ਨਾਲ ਜਿੱਥ ਜ਼ਮੀਨ ਦੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਉੱਥੇ ਕਿਸਾਨਾਂ ਦੇ ਮਿੱਤਰ ਕੀਟ ਅਤੇ ਖੇਤਾਂ ਵਿੱਚੋਂ ਰੁੱਖ ਮਰ ਜਾਂਦੇ ਹਨ। ਇਸ ਤੋਂ ਬਿਨਾਂ ਇਹ ਧੰੂਆ ਸਭ ਤੋਂ ਜ਼ਿਆਦਾ ਸਾਡੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ।
————