Close

Strict arrangements have been made by the district administration to provide food and other necessary facilities to the people living in the quarantine centers – Deputy Commissioner

Publish Date : 05/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਆਰੰਟੀਨ ਕੇਂਦਰਾਂ ਵਿੱਚ ਰਹਿ ਰਹੇ ਲੋਕਾਂ ਨੰੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਣ ਪੀਣ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾ ਦੇਣ ਲਈ ਕੀਤੇ ਗਏ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਮਿਲ ਰਿਹਾ ਹੈ ਵਡਮੁੱਲਾ ਸਹਿਯੋਗ
ਮੈਡੀਕਲ ਸਟਾਫ਼, ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਹਰ ਤਰ੍ਹਾਂ ਦੇ ਸੁੱਖ-ਅਰਾਮ ਦਾ ਰੱਖਿਆ ਜਾ ਰਿਹਾ ਖਿਆਲ
ਤਰਨ ਤਾਰਨ, 5 ਮਈ :
ਜ਼ਿਲ੍ਹਾ ਤਰਨ ਤਾਰਨ ਵਿਖੇ ਬਣਾਏ ਗਏ 6 ਕੋਆਰੰਟੀਨ ਕੇਂਦਰਾਂ ਵਿੱਚ ਤਖਤ ਸ਼੍ਰੀ ਹਜ਼ੂਰ ਸਾਹਿਬ ਅਤੇ ਹੋਰ ਰਾਜਾਂ ਤੋਂ ਆਏ ਜ਼ਿਲ੍ਹੇ ਦੇ ਲੋਕਾਂ ਨੰੂ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ ਲੋਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਲੋਕਾਂ ਨੰੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਣ ਪੀਣ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾ ਦੇਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤੋਂ ਇੱਥੇ ਰਹਿਣ ਵਾਲੇ ਲੋਕ ਖੁਸ਼ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੰੂ ਪ੍ਰਸ਼ਾਸਨ ਵੱਲੋਂ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਸਿਹਤਮੰਦ ਰੱਖਣ ਲਈ ਅਤੇ ਕਿਸੇ ਵੀ ਤਰ੍ਹਾਂ ਦੀ ਤੰਗੀ ਨਾ ਆਉਣ ਦੇਣ ਲਈ ਰੋਜ਼ਾਨਾ ਦੀਆਂ ਹੋਰ ਲੋੜਾਂ ਦੀ ਪੂਰਤੀ ਕੀਤੀ ਜਾਂਦੀ ਹੈ।ਉਹਨਾਂ ਦੱਸਿਆ ਜਾਂਦਾ ਹੈ ਕਿ ਇਸ ਤੋਂ ਬਿਨ੍ਹਾਂ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਬਹੁਤ ਵਡਮੁੱਲਾ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹਨਾਂ ਕੁਆਰਨਟਾਈਨ ਸੈਂਟਰਾਂ ’ਚ ਰਹਿ ਰਹੇ ਲੋਕਾਂ ਵਿਚਕਾਰ ਸਮਾਜਿਕ ਦੂਰੀ ਦਾ ਵਿਸੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਹਰੇਕ ਕਮਰੇ ’ਚ ਬੈਡ, ਗੱਦੇ ਤੇ ਸਿਰਹਾਣੇ ਤੋਂ ਇਲਾਵਾ ਪੱਖੇ ਤੇ ਟਿਊਬ ਲਾਈਟ ਦਾ ਪ੍ਰਬੰਧ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਲਈ ਤਿੰਨ ਟਾਈਮ ਦਾ ਖਾਣਾ ਬਣ ਕੇ ਆ ਰਿਹਾ ਹੈ, ਜੋ ਕਿ ਸਾਫ਼-ਸਫ਼ਾਈ ਅਤੇ ਪੌਸ਼ਟਿਕਤਾ ਦਾ ਧਿਆਨ ਰੱਖ ਕੇ ਤਿਆਰ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਇਹ ਸਭ ਕੁੱਝ ਇੱਕ ਨਿਸ਼ਚਿਤ ਕੀਤੇ ਬੈਰੀਅਰ ਤੱਕ ਪਹੁੰਚਾਇਆ ਜਾਂਦਾ ਹੈ, ਜਿੱਥੋਂ ਅੱਗੇ ਇਹ ਲੋਕ ਆਪਣੇ-ਆਪ ਇਸ ਸਮਾਨ ਨੂੰ ਲਿਜਾ ਕੇ ਅੱਗੇ ਬੜੇ ਸੁਚੱਜੇ ਢੰਗ ਤੇ ਸਾਵਧਾਨੀ ਪੂਰਵਕ ਬਾਕੀ ਵਿਅਕਤੀਆਂ ਨਾਲ ਸਾਂਝਾ ਕਰ ਲੈਂਦੇ ਹਨ।
ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਹਰ ਵੇਲੇ ਤਾਇਨਾਤ ਰਹਿੰਦੀ ਹੈ ਅਤੇ ਜਰੂਰਤ ਅਨੁਸਾਰ ਜੇਕਰ ਕਿਸੇ ਨੂੰ ਦਵਾਈ ਦੀ ਜਰੂਰਤ ਹੋਵੇ ਤਾਂ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਕਾਊਂਸਲਿੰਗ ਵੀ ਕੀਤੀ ਗਈ ਤਾਂ ਜੋ ਉਨ੍ਹਾਂ ਦਾ ਮਨੋਬਲ ਕਾਇਮ ਰਹੇ ਅਤੇ ਉਨ੍ਹਾਂ ਨੂੰ ਸਮਝਾਇਆ ਗਿਆ ਹੈ ਕਿ ਆਪਣਾ ਸਮਾਂ ਅਲੱਗ-ਅਲੱਗ ਗਤੀਵਿਧੀਆਂ ਜਾਂ ਗੱਲਾਂ-ਬਾਤਾਂ ਤੇ ਪੂਜਾ-ਪਾਠ ਰਾਹੀਂ ਬਤੀਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟਾਫ਼, ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੋਕਾਂ ਦੇ ਹਰ ਤਰ੍ਹਾਂ ਦੇ ਸੁੱਖ-ਅਰਾਮ ਦਾ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਮਰਿਆਂ ਨੂੰ ਨਿਯਮਿਤ ਤੌਰ ਤੇ ਸੈਨੇਟਾਈਜ਼ ਕਰਵਾਇਆ ਜਾਂਦਾ ਹੈ
—————