Close

Strong arrangements made for the convenience of persons residing in the quarantine centers set up in view of COVID-19 – Deputy Commissioner

Publish Date : 30/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਮੱਦੇਨਜ਼ਰ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਸਹੂਲਤ ਲਈ ਕੀਤੇ ਗਏ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ
ਸਮੇਂ ਸਿਰ ਖਾਣਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਆਰੰਟੀਨ ਕੇਂਦਰਾਂ ਵਿੱਚ ਸਾਫ਼-ਸਫ਼ਾਈ ਤੇ ਸੈਨੇਟਾਈਜੇਸ਼ਨ ਦਾ ਰੱਖਿਆ ਜਾ ਰਿਹਾ ਖਾਸ ਖਿਆਲ
ਤਰਨ ਤਾਰਨ, 30 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਬਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਲਈ ਸਮੇਂ ਸਿਰ ਖਾਣਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਆਰੰਟੀਨ ਕੇਂਦਰਾਂ ਵਿੱਚ ਸਾਫ਼-ਸਫ਼ਾਈ ਤੇ ਸੈਨੇਟਾਈਜੇਸ਼ਨ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਬਣੇ 6 ਕੋਆਰੰਟੀਨ ਕੇਂਦਰਾਂ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਤੇ ਹੋਰ ਥਾਂਵਾਂ ਤੋਂ ਆਏ ਲੋਕਾਂ ਨੂੰ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ 490 ਸ਼ਰਧਾਲੂਆਂ ਅਤੇ 58 ਹੋਰ ਵਿਅਕਤੀਆਂ ਨੂੰ ਰੱਖਿਆ ਗਿਆ ਹੈ। ਇਹ ਕੋਆਰੰਟੀਨ ਕੇਂਦਰ ਮਾਈ ਭਾਗੋ ਨਰਸਿੰਗ ਕਾਲਜ ਤਰਨ ਤਾਰਨ, ਮਮਤਾ ਨਿਕੇਤਨ ਪਬਲਿਕ ਸਕੂਲ ਤਰਨ ਤਾਰਨ, ਗੂਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ, ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ ਹੋਸਟਲ ਪੱਟੀ, ਕਸਤੂਰਬਾ ਗਾਂਧੀ ਗਰਲਜ਼ ਹੋਸਟਲ ਵਲਟੋਹਾ ਅਤੇ ਬਾਲਾ ਜੀ ਹੋਸਟਲ ਖਡੂਰ ਸਾਹਿਬ ਵਿਖੇ ਬਣਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਮਾਈ ਭਾਗੋ ਨਰਸਿੰਗ ਕਾਲਜ ਤਰਨ ਤਾਰਨ ਵਿਖੇ ਬਾਥਰੂਮਾਂ ਅਤੇ ਕਮਰਿਆਂ ਦੀ ਸਾਫ਼-ਸਫਾਈ ਕਰਨ ਉਪਰੰਤ, ਉਹਨਾਂ ਨੂੰ ਸਪਰੇਅ ਕਰਕੇ ਸੈਨੇਟਾਈਜ਼ ਵੀ ਕੀਤਾ ਗਿਆ ਹੈ। ਇੱਥੇ ਠਹਿਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ 229 ਸ਼ਰਧਾਲੂਆਂ ਨੂੰ ਫਲ-ਫਰੂਟ, ਬਿਸਕੁਟ ਅਤੇ ਰਸ ਆਦਿ ਖਾਣ-ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਅਤੇ ਰਾਜ ਤੋਂ ਬਾਹਰੋਂ ਹੋਰ ਥਾਵਾਂ ਤੋਂ ਵਾਪਿਸ ਆਉਣ ਵਾਲੇ ਲੋਕਾਂ ਦੇ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਸੈਂਪਲ ਲਏ ਗਏ ਹਨ ਤਾਂ ਜੋ ਉਹਨਾਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੂੰ ਕੋਆਰੰਟੀਨ ਕੇਂਦਰਾਂ ਵਿੱਚ ਕਿਸੇ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਜ਼ਿਲਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
————