Close

Students of five schools of eminence of Tarn Taran district visited different places – Satinam Singh Bath

Publish Date : 29/05/2023
ਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ਼ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕਰਵਾਈ ਵੱਖ ਵੱਖ ਸਥਾਨਾਂ ਦੀ ਵਿਜ਼ਿਟ – ਸਤਿਨਾਮ ਸਿੰਘ ਬਾਠ 
 
ਵਿਦਿਆਰਥੀਆਂ ਲਈ ਫਾਇਦੇਮੰਦ ਹੋਵੇਗੀ ਇਹ ਵਿਜ਼ਿਟ – ਗੁਰਬਚਨ ਸਿੰਘ ਲਾਲੀ 
 
ਤਰਨ ਤਾਰਨ 26 ਮਈ :
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਸ਼੍ਰੇਣੀ ਦੇ ਸਕੂਲ ਆਫ ਐਮੀਨੈਂਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਜ਼ਿਲ੍ਹਾ ਤਰਨ ਤਾਰਨ ਦੇ ਪੰਜ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਸਥਾਨਾਂ ਦੀ ਵਿਜ਼ਿਟ ਕਰਵਾਈ ਗਈ।  ਇਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਨਿਸ਼ਾਨ – ਏ – ਸਿੱਖੀ ਖਡੂਰ ਸਾਹਿਬ ਦੀ ਵਿਜ਼ਿਟ ਕਰਵਾਈ ਗਈ । ਜਿੱਥੇ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਬਹੁਤ ਹੀ ਸੰਖੇਪ ਵਿੱਚ ਜਾਣਕਾਰੀ ਹਾਸਲ ਕੀਤੀ, ਉੱਥੇ ਉਹਨਾਂ ਨੇ ਇਲਾਕੇ ਦੇ ਨਾਮਵਰ ਅਦਾਰੇ ਨਿਸ਼ਾਨ – ਏ – ਸਿੱਖੀ ਵਿਖੇ ਇਤਿਹਾਸਿਕ, ਧਾਰਮਿਕ ਅਤੇ ਵਿੱਦਿਅਕ ਖੇਤਰ ਵਿੱਚ ਵਡਮੁੱਲੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰੀਨ ਸਹੂਲਤਾਂ ਦੇ ਨਾਲ ਨਾਲ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀ ਪੜਾਈ ਦੇ ਨਾਲ ਨਾਲ ਆਪਣੇ ਰੁਜਗਾਰ ਨੂੰ ਹਾਸਲ ਕਰ ਸਕਣ । ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਵਿਜ਼ਿਟ ਨਾਲ ਬਹੁਤ ਫਾਇਦਾ ਹੋਵੇਗਾ ਅਤੇ ਆਪਣੇ ਭਵਿੱਖ ਨੂੰ ਰੁਸ਼ਨਾਉਣ ਲਈ ਉਹ ਤਨਦੇਹੀ ਨਾਲ ਯਤਨ ਕਰਨਗੇ । ਇਥੇ ਜਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ ਆਫ ਐਮੀਨੇਂਸ ਸਕੂਲਾਂ ਦੇ ਵਿਦਿਆਰਥੀਆਂ ਦੀ ਵਿਜ਼ਿਟ 19 ਮਈ ਨੂੰ ਭਾਰਤ ਹੈਵੀ ਇਲੈਕਟਰੀਕਲ ਲਿਮਿਟਿਡ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਗਈ ਸੀ । ਜਿੱਥੇ ਉਹਨਾਂ ਨੇ ਵੱਖ ਵੱਖ ਮਸ਼ੀਨਾਂ ਉੱਪਰ ਚੱਲ ਰਹੇ ਕੰਮ ਅਤੇ ਕੰਮ ਕਰ ਰਹੇ ਕਾਰੀਗਰਾਂ ਦੀ ਕੁਸ਼ਲਤਾ ਨੂੰ ਬਹੁਤ ਨੇੜਿਓਂ ਦੇਖਿਆ । ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤ ਹੈਵੀ ਇਲੈਕਟਰੀਕਲ ਲਿਮਿਟਿਡ ਸਬੰਧੀ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ ਜਿਸ ਨੂੰ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵੇਖਿਆ ।  ਇਸ ਮੌਕੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਇਹ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗਾ । ਇਸ ਮੌਕੇ ਜ਼ਿਲ੍ਹਾ ਗਾਈਡੇਂਸ ਕੈਰੀਅਰ ਸ੍ਰ ਸੁਖਬੀਰ ਸਿੰਘ ਕੰਗ ਤੋਂ ਇਲਾਵਾ ਹਾਜਰ ਸਨ ।