Close

Sukhpal Singh, a farmer of Fatehabad village in Tarn Taran district, owns 10 acres Straw management is done smoothly with paddy straw baler machine

Publish Date : 12/10/2021

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫਤਿਆਬਾਦ ਦਾ ਕਿਸਾਨ ਸੁਖਪਾਲ ਸਿੰਘ ਆਪਣੇ 10 ਏਕੜ
ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਨਾਲ ਸੁਚੱਜੇ ਤਰੀਕੇ ਨਾਲ ਕਰ ਰਿਹਾ ਹੈ ਪਰਾਲੀ ਪ੍ਰਬੰਧਨ
ਤਰਨ ਤਾਰਨ, 11 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਦਾ ਅਗਾਂਹ ਵਧੂ ਕਿਸਾਨ ਸੁਖਪਾਲ ਸਿੰਘ ਵਾਸੀ ਪਿੰਡ ਫਤਿਆਬਾਦ ਜੋ ਕਿ 10 ਏਕੜ ਰਕਬੇ ਵਿੱਚ ਵਾਹੀ ਕਰਦਾ ਹੈ।ਕਿਸਾਨ ਸੁਖਪਾਲ ਦੱਸਦਾ ਹੈ ਕਿ ਉਸ ਨੇ ਖੇਤੀਬਾੜੀ ਵਿਭਾਗ ਬਲਾਕ ਚੋਹਲਾ ਸਾਹਿਬ ਨਾਲ ਰਾਬਤਾ ਕਰਕੇ 2 ਸਾਲ ਤੋਂ  ਬੇਲਰ ਮਸ਼ੀਨ ਨਾਲ ਆਪਣੇ ਖੇਤਾ ਵਿਚੋ ਪਰਾਲੀ ਦੀਆ ਗੱਠਾ ਬਣਾ ਕੇ ਬਿਨਾ ਅੱਗ ਲਗਾਏ ਸਾਰੇ ਰਕਬੇ ਵਿੱਚ ਕਣਕ ਅਤੇ ਹੋਰਾਂ ਫਸਲਾ ਦੀ ਬਜਾਈ ਕਰ ਰਿਹਾ ਹੈ।
ਕਿਸਾਨ ਸੁਖਪਾਲ ਦੱਸਦਾ ਹੈ ਕਿ ਇਸ ਮਗਰੋ ਜੀਰੋ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ  ਕਣਕ ਦਾ ਝਾੜ ਵੀ ਵੱਧ ਨਿਕਲਦਾ ਹੈ।ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੋ ਜਾਂਦੀ ਹੈ ਅਤੇ ਧਰਤੀ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬੱਚਦਾ ਹੈ।
ਇਸ ਮੌਕੇ ਡਾ. ਹਰਪਾਲ ਸਿੰਘ ਪੰਨੂ ਖੇਤੀਬਾੜੀ ਅਫਸਰ ਚੋਹਲਾ ਸਾਹਿਬ ਨੇ ਕਿਸਾਨਾ ਨੂੰ ਹੱਲਾਸ਼ੇਰੀ ਦਿੰਦਿਆ ਕਿਹਾ ਕਿ ਜਿਹੜੇ ਕਿਸਾਨ ਆਧੁਨਿਕ ਮਸ਼ੀਨਾ ਦੀ ਵਰਤੋਂ ਕਰਕੇ ਵਿਗਿਆਨਕ ਤੇ ਨਵੀਆਂ ਤਕਨੀਕਾਂ ਨਾਲ ਖੇਤੀ ਕਰਨ ਲੱਗੇ ਹਨ। ਇੱਕ ਪਾਸੇ ਜਿੱਥੇ ਉਹ ਕਿਸਾਨ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੰਦੇ ਹਨ,ਦੂਜੇ ਪਾਸੇ ਉਹ ਧਰਤੀ ਦੀ ਸਿਹਤ ਨੂੰ ਵੀ ਪ੍ਰਦੂਸ਼ਿਤ ਹੋਣ ਤੋ ਬਚਾਉਂਦੇ ਹਨ।ਕਿਸਾਨ ਸੁਖਪਾਲ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਦਾ ਹੈ ਜੋ ਕਿ ਇਲਾਕੇ ਦੇ ਕਿਸਾਨ ਲਈ ਇੱਕ ਮਿਸਾਲ ਪੈਦਾ ਕੀਤੀ ਹੈ।
ਕਿਸਾਨ ਸੁਖਪਾਲ ਸਿੰਘ ਦੇ ਦੱਸਣ ਮੁਤਾਬਕ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਕਰਨ ਨਾਲ ਆਰਗੈਨਿਕ ਮਾਦਾ ਕਾਫੀ ਵੱਧ ਗਿਆ ਹੈ।ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਖੇਤਾਂ ਵਿੱਚ ਮਿੱਤਰ ਕੀੜੇ ਜਿਉਂਦੇ ਰਹਿੰਦੇ ਹਨ ਜੋ ਕਿ ਹਾਨੀ ਕਾਰਕ ਕੀੜਿਆਂ ਨੂੰ ਕੰਟਰੋਲ ਕਰਨ ਵਿੱਚ ਸਹਾਈ ਹੁੰਦੇ ਹਨ।ਇਸ ਲਈ ਇਹ ਕਿਸਾਨ ਬਹੁਤ ਹੀ ਥੋੜੀ ਮਾਤਰਾ ਵਿੱਚ ਕੀਟਨਾਸ਼ਕ ਦਵਾਈਆਂ ਸਲਫਰ,ਜਿੰਕ ਅਤੇ ਹੋਰ ਆਰਗੈਨਿਕ ਖਾਂਦਾ ਦੀ ਵਰਤੋ ਕਰਦਾ ਹੈ ਜਿਸ ਨਾਲ ਖੇਤੀ ਦੀ ਲਾਗਤ ਵਿੱਚ ਕਾਫੀ ਘੱਟ ਖਰਚਾ ਆਉਦਾ ਹੈ।
ਇਹ ਕਿਸਾਨ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਾ ਰਹਿੰਦਾਂ ਹੈ।ਇਹ ਕਿਸਾਨ ਖੇਤੀਬਾੜੀ ਵਿਭਾਗ ਅਤੇ ਆਤਮਾ ਵਿੰਗ ਚੋਹਲਾ ਸਾਹਿਬ ਦੇ ਸੰਪਰਕ ਵਿੱਚ ਰਹਿੰਦਾ ਹੈ ਜਿਸ ਨਾਲ ਇਹਨਾ ਨੂੰ ਸਮੇਂ-ਸਮੇਂ ਨਾਲ  ਵਿਭਾਗ ਦੀਆ ਸਹੂਲਤਾ ਮਿਲਦੀਆਂ ਰਹਿੰਦੀਆਂ ਹਨ।ਇਸ ਮੌਕੇ ਖੇਤੀਬਾੜੀ ਅਫਸਰ ਹਰਪਾਲ ਸਿੰਘ ਪੰਨੂ, ਪ੍ਰਭਸਿਮਰਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਹਰਜੀਤ ਸਿੰਘ ਖੇਤੀਬਾੜੀ ਉਪਨਿਰੀਖਕ ਅਤੇ ਮਨਪ੍ਰੀਤ ਸਿੰਘ ਏ.ਟੀ.ਐਮ ਆਦਿ ਹਾਜਰ ਸਨ।