Close

“Suwidha Camp” to be held on October 28 and 29 to take the benefits of public welfare schemes to the next level, Deputy Commissioner directed the concerned officers to reach out to each eligible beneficiary

Publish Date : 25/10/2021
DC
ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਲਗਾਏ ਜਾਣਗੇ “ਸੁਵਿਧਾ ਕੈਂਪ”
ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚ ਕਰਨ ਦੇ ਨਿਰਦੇਸ਼
ਤਰਨ ਤਾਰਨ, 23 ਅਕਤੂਬਰ :
ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ 28 ਅਤੇ 29 ਅਕਤੂਬਰ, 2021 ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ “ਸੁਵਿਧਾ ਕੈਂਪ” ਲਾਉਣ ਦਾ ਫੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲਾਭਪਾਤਰੀਆਂ ਨੂੰ ਲਗਾਏ ਜਾਣ ਕੈਂਪਾਂ ਸਬੰਧੀ ਜਾਗਰੂਕ ਕਰਨ।
ਇਨ੍ਹਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ,ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ. ਐਮ. ਏ. ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ. ਪੀ. ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ. ਸੀ. ਬੀ. ਸੀ. ਕਾਰਪੋਰੇਸ਼ਨਾਂ/ ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾੱਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, ਪੈਂਡਿੰਗ ਸੀ. ਐੱਲ. ਯੂ. ਕੇਸ/ਨਕਸ਼ੇ ਆਦਿ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਹਨਾਂ ਸੁਵਿਧਾ ਕੈਂਪਾ ਦਾ ਲਾਭ ਲੈਣ ।