Close

Suwidha Camp will be held on June 10 in Shaheed Bhagat Singh Convent School Patti

Publish Date : 10/06/2022
DC sir

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿੱਚ 10 ਜੂਨ ਨੂੰ ਲਗਾਇਆ ਜਾਵੇਗਾ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 09 ਜੂਨ :
ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮੰਤਵ ਨਾਲ 10 ਜੂਨ, 2022 ਨੂੰ ਸਵੇਰੇ 10 ਵਜੇ ਤੋਂ ਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਸੁਵਿਧਾ ਕੈਂਪ ਦਾ ਕੈਂਪ ਦਾ ਆਯੋਜਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧਾ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਵਿਭਾਗ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਯੋਜਨਾਵਾਂ, ਨਿਯਮ ਤੇ ਸ਼ਰਤਾਂ, ਉਨ੍ਹਾਂ ਲਈ ਲੋੜੀਂਦੇ ਦਸਤਾਵੇਜ਼ਾਂ ਆਦਿ ਬਾਰੇ ਅਗਾਊਂ ਤੌਰ ’ਤੇ ਸਰਪੰਚਾਂ, ਕੌਸਲਰਾਂ ਤੇ ਹੋਰ ਮੋਹਤਬਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜਾਣੂੰ ਕਰਵਾਉਣ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਬਾਰੇ ਲੋਕਾਂ ਨੰੁ ਜਾਗਰੂਕ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਸੁਵਿਧਾ ਕੈਂਪ ਵਿੱਚ ਸਬੰਧਿਤ ਵਿਭਾਗਾਂ ਵੱਲੋਂ ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ. ਐਮ. ਏ. ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਬੱਸ ਪਾਸ, ਮਗਨਰੇਗਾ ਜਾਬ ਕਾਰਡ, ਆਦਿ ਸਬੰਧੀ ਫਾਰਮ ਭਰੇ ਜਾਣਗੇ।