Close

Tarn Taran district’s 32 primary and 30 secondary wing schools increase enrollment by more than 25 per cent

Publish Date : 06/07/2021
DEO

ਤਰਨ ਤਾਰਨ ਜ਼ਿਲ੍ਹੇ ਦੇ 32 ਪ੍ਰਾਇਮਰੀ ਅਤੇ 30 ਸੈਕੰਡਰੀ ਵਿੰਗ ਦੇ ਸਕੂਲਾਂ ‘ਚ 25 ਫੀਸਦੀ ਤੋਂ ਜ਼ਿਆਦਾ ਬੱਚਿਆਂ ਦੇ ਦਾਖਲੇ ਵਧੇ
8836 ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹੱਟ ਕੇ ਆਏ
ਤਰਨਤਾਰਨ, 05 ਜੁਲਾਈ :
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਆਈਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਬਦੌਲਤ ਜਿਲ੍ਹਾ ਤਰਨਤਾਰਨ ਦੇ 32 ਪ੍ਰਾਇਮਰੀ ਤੇ 30 ਸੈਕੰਡਰੀ ਵਿੰਗ ਦੇ ਸਕੂਲਾਂ ‘ਚ ਇਸ ਸੈਸ਼ਨ ਦੌਰਾਨ 25 ਫੀਸਦੀ ਤੋਂ ਵਧੇਰੇ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਹੋਈ ਹਫਤਾਵਾਰੀ ਮੀਟਿੰਗ ‘ਚ ਜਿਲ੍ਹਾ ਤਰਨਤਾਰਨ ਦੇ ਸਿੱਖਿਆ ਅਧਿਕਾਰੀਆਂ ਨੇ ਉਕਤ ਰਿਪੋਰਟ ਪੇਸ਼ ਕੀਤੀ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 8836 ਬੱਚੇ ਨਿੱਜੀ ਸਕੂਲਾਂ ਤੋਂ ਹੱਟ ਕੇ ਆਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 211184 ਵਿਦਿਆਰਥੀ ਨਿੱਜੀ ਸਕੂਲਾਂ ‘ਚੋਂ ਹੱਟ ਕੇ ਆਏ ਹਨ।
ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲ੍ਹੇ ਦੇ 503 ਪ੍ਰਾਇਮਰੀ ਸਕੂਲਾਂ ‘ਚ ਚਾਲੂ ਸ਼ੈਸ਼ਨ ਦੌਰਾਨ 4788 ਵਿਦਿਆਰਥੀ ਨਿੱਜੀ ਸਕੂਲਾਂ ਨੂੰ ਛੱਡ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਘਰਿਆਲਾ ਕੰਨਿਆਂ ‘ਚ 216 ਤੋਂ ਵੱਧ ਕੇ 303 ਬੱਚੇ ਹੋ ਗਏ ਹਨ, ਇਸ ਤਰ੍ਹਾਂ ਦਾਖਲੇ ‘ਚ 40 ਫੀਸਦੀ ਵਾਧਾ ਹੋਇਆ ਹੈ।
ਇਸੇ ਤਰ੍ਹਾਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਤਰਨਤਾਰਨ ਸ਼੍ਰੀ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਜਿਲ੍ਹੇ ਦੇ ਸੈਕੰਡਰੀ ਵਿੰਗ ਦੇ ਸਕੂਲਾਂ ‘ਚ 4048 ਵਿਦਿਆਰਥੀ ਨਿੱਜੀ ਸਕੂਲਾਂ ਨੂੰ ਛੱਡ ਕੇ ਦਾਖਲ ਹੋਏ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਲੜਕੇ ‘ਚ ਪਿਛਲੇ ਵਰ੍ਹੇ ਦੀ ਗਿਣਤੀ 672 ਨਾਲੋਂ 334 ਬੱਚਿਆਂ ਦੇ ਵਾਧੇ ਨਾਲ ਭਾਵ 50 ਪ੍ਰਤੀਸ਼ਤ ਬੱਚੇ ਮੌਜੂਦਾ ਸ਼ੈਸਨ ਦੌਰਾਨ ਵਧੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਲੜਕੀਆਂ ‘ਚ ਇਸ ਵਾਰ 203 ਬੱਚੇ ਭਾਵ 36 ਫੀਸਦੀ ਵਾਧਾ ਹੋਇਆ ਹੈ। ਸਰਕਾਰੀ ਮਿਡਲ ਸਕੂਲ ਮੰਨਣ ‘ਚ 25 ਬੱਚੇ ਭਾਵ 38 ਫੀਸਦੀ ਦਾਖਲਾ ਵਧਿਆ ਹੈ।
ਉਕਤ ਵਾਧੇ ਸਬੰਧੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਸ਼੍ਰੀ ਗੁਰਬਚਨ ਸਿੰਘ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ‘ਚ ਪੰਜਾਬ ਸਰਕਾਰ ਦੀ ਅਗਵਾਈ ‘ਚ ਕੀਤੇ ਗਏ ਵੱਡੇ ਉਪਰਾਲਿਆਂ ਸਦਕਾ ਹੀ ਰਾਜ ਦੇ ਸਕੂਲਾਂ ‘ਚ ਬੱਚਿਆਂ ਦਾ ਦਾਖਲਾ ਵੱਡੀ ਗਿਣਤੀ ‘ਚ ਵਾਧਾ ਹੋਇਆ ਹੈ। ਸਰਕਾਰੀ ਸੀਨੀਅਰ ਹਾਈ ਸਕੂਲ ਝੁੱਗੀਆਂ ਨੱਥਾ ਸਿੰਘ ਦੇ ਮੁੱਖ ਅਧਿਆਪਕ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਵਿਭਾਗ ਨੇ ਹਰ ਖੇਤਰ ‘ਚ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਹੈ। ਜਿਸ ਸਦਕਾ ਪੰਜਾਬ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਘਰਿਆਲਾ ਕੰਨਿਆਂ ਦੇ ਮੁੱਖ ਅਧਿਆਪਕ ਸ਼੍ਰੀ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ‘ਚ ਵਧੀਆ ਸਹੂਲਤਾਂ ਤੇ ਮਿਆਰੀ ਵਿਦਿਆ ਸਦਕਾ ਲੋਕਾਂ ਦਾ ਬਹੁਤ ਵਿਸ਼ਵਾਸ਼ ਵਧਿਆ ਹੈ ਤੇ ਨਤੀਜੇ ਵਜੋਂ ਬੱਚਿਆਂ ਦੀ ਗਿਣਤੀ ਵਧੀ ਹੈ।