Close

Tarn Taran, February 24: Direction from Director Health Services and Family Welfare

Publish Date : 24/02/2025

ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਸ਼ੁਰੂ

ਤਰਨ ਤਾਰਨ, 24 ਫਰਵਰੀ : ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ, ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਖ਼ੇ ਵਿਸ਼ੇਸ਼ ਟੀਕਾਕਰਨ ਹਫਤਾ (ਸਪੈਸ਼ਲ ਇੰਮੂਨਾਈਜੇਸ਼ਨ ਵੀਕ) ਦੀ ਸ਼ੁਰੂਆਤ ਕੀਤੀ ਗਈ।

ਇਸ ਮੁਹਿੰਮ ਤਹਿਤ ਜਿਲੇ ਦੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਹਫਤੇ ਦੇ ਪਹਿਲੇ ਦਿਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਵਲੋਂ ਪਿੰਡ ਮੁਰਾਦਪੁਰਾ ਵਿਖ਼ੇ ਟੀਕਾਕਰਨ ਸੈਸ਼ਨ ਦਾ ਨਿਰੀਖਣ ਕੀਤਾ ਗਿਆ।

ਵਿਸ਼ੇਸ਼ ਟੀਕਾਕਰਨ ਹਫਤੇ ਬਾਰੇ ਜਾਣਕਾਰੀ ਦਿੰਦਿਆਂ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਹ ਹਫਤਾ 24 ਫਰਵਰੀ ਤੋਂ 2 ਮਾਰਚ ਤੱਕ ਚਲੇਗਾ ਅਤੇ ਸਿਹਤ ਕਰਮੀਆਂ ਵੱਲੋਂ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ।

ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦੀ ਭਾਲ ਕੀਤੀ ਗਈ ਹੈ, ਤਾਂ ਜੋ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।

ਉਹਨਾਂ ਕਿਹਾ ਕਿ ਇਸ ਹਫਤੇ ਦੌਰਾਨ ਸਿਹਤ ਕਰਮੀਆਂ ਵਲੋਂ ਹਾਈ ਰਿਸਕ ਅਬਾਦੀ ਵਾਲੇ ਖੇਤਰਾਂ ਤੱਕ ਵੀ ਪਹੁੰਚ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ਮਾਰੂ ਬਿਮਾਰੀਆ ਬਚਾਅ ਲਈ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ, ਤਾਂ ਜੋ ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ।

ਉਹਨਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਬਲਾਕਾਂ ਦੇ ਵਿਚ ਵਿਸ਼ੇਸ਼ ਟੀਕਾਕਰਨ ਹਫਤੇ ਦਾ ਨਿਰੀਖਣ ਕੀਤਾ ਜਾਵੇਗਾ।

ਇਸ ਮੌਕੇ ਜ਼ਿਲਾ ਮਾਸ ਮੀਡਿਆ ਅਫਸਰ ਸੁਖਵੰਤ ਸਿੰਘ ਸਿੱਧੂ ਬਲਾਕ ਐਜੂਕੇਟਰ ਨਵੀਨ ਕਾਲੀਆ ਆਦਿ ਮੌਜੂਦ ਰਹੇ।