Tarn Taran, January 21, an important meeting was held regarding the vaccination program of the district
ਜ਼ਿਲੇ ਦੇ ਟੀਕਾਕਰਨ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ
ਤਰਨ ਤਾਰਨ, 21 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਵੱਖ ਵੱਖ ਬਲਾਕਾਂ ਦੀਆਂ ਮਲਟੀਪਰਪਜ ਹੈਲਥ ਵਰਕਰਜ਼(ਫੀਮੇਲ) ਦੀ ਟੀਕਾਕਰਨ ਸੰਬੰਧੀ ਅਹਿਮ ਮੀਟਿੰਗ ਹੋਈ।
ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲੇ ਦੇ ਵਿੱਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਸਬੰਧੀ ਕਿਸੇ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਉਹ ਟੀਕਾਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤਾਂ ਜੋ ਇਸਦਾ ਲਾਭ ਹਰ ਯੋਗ ਲਾਭਪਾਤਰੀ ਬੱਚੇ ਅਤੇ ਗਰਭਵਤੀ ਮਹਿਲਾਵਾਂ ਤੱਕ ਪਹੁੰਚ ਸਕੇ।
ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਬਲਾਕਾਂ ਦੇ ਵਿੱਚ ਚੱਲ ਰਹੇ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ। ਉਹਨਾਂ ਕਿਹਾ ਕਿ ਵਿਸ਼ੇਸ਼ ਤੌਰ ਤੇ ਪੈਂਟਾਵੈਲੈਂਟ ਅਤੇ ਮੀਜ਼ਲਜ਼ ਰੁਬੇਲਾ ਟੀਕੇ ਸਬੰਧੀ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਜਿਹੜੇ ਵੀ ਬਲਾਕਾਂ ਵਲੋਂ ਟੀਕਾਕਰਨ ਪ੍ਰੋਗਰਾਮ ਦੇ ਮਿਥੇ ਹੋਏ ਟੀਚਿਆਂ ਨੂੰ ਨਹੀਂ ਪ੍ਰਾਪਤ ਕੀਤਾ ਗਿਆ ਉਹਨਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਪਿੰਡਾਂ ਦੇ ਵਿੱਚ ਸਰਵੇ ਕਰਵਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸ਼ਰਾਖਤ ਕਰਕੇ ਉਹਨਾਂ ਤੇ ਟੀਕਾ ਕਰਨ ਨੂੰ ਯਕੀਨੀ ਬਣਾਉਣ।
ਉਹਨਾਂ ਕਿਹਾ ਕਿ ਟੀਕਾਕਰਨ ਰਾਹੀਂ ਬੱਚੇ ਦੀ ਜਿੱਥੇ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨਿਰਭਰ ਕਰਦੀ ਹੈ ਉੱਥੇ ਨਾਲ ਹੀ ਬੱਚੇ ਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾਉਦਾ ਹੈ।
ਇਸ ਮੌਕੇ ਡਾਕਟਰ ਨਿਰਜ ਲਤਾ ਅਤੇ ਡਾਕਟਰ ਵਿਪੂਲ ਵੀ ਮੌਜੂਦ ਰਹੇ