Close

Tarn Taran, November 25: Following the guidelines from the Director Health Services and Family Welfare

Publish Date : 25/11/2024

ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਸ਼ੁਰੂ

ਤਰਨ ਤਾਰਨ, 25 ਨਵੰਬਰ: ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਤਰਨ ਤਾਰਨ ਦੇ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸੋਮਵਾਰ ਨੂੰ ਵਿਸ਼ੇਸ਼ ਟੀਕਾਕਰਨ ਹਫਤਾ (ਸਪੈਸ਼ਲ ਇੰਮੂਨਾਈਜੇਸ਼ਨ ਵੀਕ) ਦੀ ਸ਼ੁਰੂਆਤ ਕੀਤੀ। ਇਸ ਮਹਿਮ ਤਹਿਤ ਜਿਲੇ ਦੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਹਫਤੇ ਦੇ ਪਹਿਲੇ ਦਿਨ ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰ ਪਾਲ ਕੌਰ ਵਲੋਂ ਸਥਾਨਕ ਝੁੱਗੀਆਂ ਦਾ ਨਿਰੀਖਣ ਕੀਤਾ ਗਿਆ।

ਵਿਸ਼ੇਸ਼ ਟੀਕਾਕਰਨ ਹਫਤੇ ਬਾਰੇ ਜਾਣਕਾਰੀ ਦਿੰਦਿਆਂ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਹ ਹਫਤਾ 25 ਨਵੰਬਰ ਤੋਂ 30 ਨਵੰਬਰ ਤੱਕ ਚਲੇਗਾ ਅਤੇ ਸਿਹਤ ਕਰਮੀਆਂ ਵੱਲੋਂ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ।

ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦੀ ਭਾਲ ਕੀਤੀ ਗਈ ਹੈ ਤਾਂਜੋ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।

ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਹਫਤੇ ਦੌਰਾਨ ਸਿਹਤ ਕਰਮੀਆਂ ਵਲੋਂ ਹਾਈ ਰਿਸਕ ਅਬਾਦੀ ਵਾਲੇ ਖੇਤਰਾਂ ਤਕ ਵੀ ਪਹੁੰਚ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੌਰਾਨ ਵੱਖ ਵੱਖ ਮਾਰੂ ਬਿਮਾਰੀਆ ਬਚਾਅ ਲਈ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ।

ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਵਲੋਂ ਵੱਖ ਵੱਖ ਬਲਾਕਾਂ ਦੇ ਵਿਚ ਵਿਸ਼ੇਸ਼ ਟੀਕਾਕਰਨ ਹਫਤੇ ਦਾ ਨਿਰੀਖਣ ਕੀਤਾ ਜਾਵੇਗਾ।

ਇਸ ਮੌਕੇ ਜ਼ਿਲਾ ਮਾਸ ਮੀਡਿਆ ਅਫਸਰ ਸੁਖਵੰਤ ਸਿੰਘ ਸਿੱਧੂ ਬਲਾਕ ਐਜੂਕੇਟਰ ਨਵੀਨ ਕਾਲੀਆ, ਐਮ ਪੀ ਐਸ ਕਾਰਜ ਸਿੰਘ ਐਮ ਪੀ ਐਸ ਭੁਪਿੰਦਰ ਸਿੰਘ ਐਲ ਐਚ ਵੀ ਜਸਬੀਰ ਕੌਰ ਏ ਐਨ ਐਮ ਪਰਦੀਪ ਕੌਰ ਆਦਿ ਮੌਜੂਦ ਰਹੇ।