Close

It is very important to be aware of ear care: Civil surgeon Dr. Gurpreet Singh Roy

Publish Date : 04/10/2024

ਕੰਨਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 30 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਭਾਗ ਵੱਲੋਂ ਚਲਾਏ ਜਾ ਰਹੇ ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਸਬੰਧੀ ਚੱਲ ਰਹੇ ਕੌਮੀ ਪ੍ਰੋਗਰਾਮ ਹਫਤੇ ( ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ) ਪ੍ਰੋਗਰਾਮ ਦੇ ਮੱਦੇ ਨਜ਼ਰ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸਰਕਾਰੀ ਹਸਪਤਾਲ ਸਥਿਤ ਡਿਸਟਰਿਕਟ ਅਰਲੀ ਇੰਟਰਵੈਂਸ਼ਨ ਸੈਂਟਰ (ਡੀ.ਈ.ਆਈ. ਸੀ) ਦਾ ਦੌਰਾ ਕਰਕੇ ਕੰਨਾਂ ਦੀਆਂ ਸਮੱਸਿਆਵਾਂ ਤੋਂ ਪੀੜਿਤ ਬੱਚਿਆਂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨਾਲ ਜ਼ਿਲਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਆਰਬੀਐਸ ਕੇ ਡਾਕਟਰ ਵਰਿੰਦਰ ਪਾਲ ਕੌਰ ਅਤੇ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਅਤੇ ਡੀ.ਈ.ਆਈ.ਸੀ ਦਾ ਸਟਾਫ ਮੌਜੂਦ ਰਿਹਾ।

ਸਿਹਤ ਵਿਭਾਗ ਦੇ ਰਾਸ਼ਟਰੀ ਬਾਲ ਸਵਾਸਥ ਕਰਿਆਕ੍ਰਮ (ਆਰਬੀਐਸਕੇ) ਵਿੰਗ ਵੱਲੋਂ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਦੌਰਾਨ ਬੱਚਿਆਂ ਵੱਲੋਂ ਬਹੁਤ ਹੀ ਸੁੰਦਰ ਚਿੱਤਰ ਬਣਾਏ ਗਏ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਬੱਚਿਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ
ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ ਪ੍ਰੋਗਰਾਮ ਦਾ ਮੁੱਖ ਮੰਤਵ ਬੋਲੇਪਣ ਦੀ ਸਮੱਸਿਆ ਅਤੇ ਇਸ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ।

ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਉਹਨਾਂ ਬੱਚਿਆਂ ਦੀ ਭਾਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਜੋ ਕਿ ਬੋਲੇਪਣ ਤੋਂ ਪੀੜਤ ਹਨ ਤਾਂ ਜੋ ਵਿਭਾਗ ਵੱਲੋਂ ਉਹਨਾਂ ਦਾ ਬਣਦਾ ਇਲਾਜ ਕਰਵਾਇਆ ਜਾ ਸਕੇ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮੀਆਂ ਨੂੰ ਇਸ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਪ੍ਰਚਾਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਬਾਰੇ ਜਾਗਰੂਕਤਾ ਹੋਣ ਨਾਲ ਜਿੱਥੇ ਬੋਲੇਪਣ ਦੀ ਸਮੱਸਿਆ ਦੀ ਰੋਕਥਾਮ ਕਰਨੀ ਸੰਭਵ ਹੋਵੇਗੀ ਉਥੇ ਨਾਲ ਹੀ ਪੀੜਿਤ ਵਿਅਕਤੀਆਂ ਪ੍ਰਤੀ ਸਮਾਜ ਦੇ ਵਿੱਚ ਸੰਵੇਦਨਸ਼ੀਲਤਾ ਪੈਦਾ ਹੋਵੇਗੀ।

ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਅਧੀਨ ਸਰਕਾਰੀ ਸਕੂਲਾਂ ਜਾਂ ਫਿਰ ਆਂਗਣਵਾੜੀਆਂ ਵਿੱਚ ਜਾਂਦੇ ਬੋਲੇ ਪਾਉਣ ਤੋਂ ਪੀੜਤ ਬੱਚਿਆਂ ਦਾ ਕੋਕਲੀਅਰ ਇਮਪਲਾਂਟ ਰਾਹੀਂ ਮੁਫਤ ਇਲਾਜ ਮੁਹਈਆ ਕਰਵਾਇਆ ਜਾਂਦਾ ਹੈ।

ਐਸਐਮਓ, ਡਾ.ਸਰਬਜੀਤ ਸਿੰਘ ਨੇ ਦੱਸਿਆ ਕਿ ਕੰਨ ਮਨੁੱਖੀ ਸਰੀਰ ਦਾ ਬਹੁਤ ਹੀ ਅਹਿਮ ਅੰਗ ਹਨ ਅਤੇ ਸੁਣਨ ਸ਼ਕਤੀ ਵਿੱਚ ਆ ਰਹੀ ਕਿਸੇ ਤਰ੍ਹਾਂ ਦੀ ਸਮੱਸਿਆ ਨੂੰ ਅਣਗੋਲਿਆ ਨਹੀਂ ਕਰਨਾ ਚਾਹੀਦਾ।

ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਉਮਰ ਦੇ ਕਿਸੇ ਵੀ ਪੜਾਅ ਦੌਰਾਨ ਸੁਣਨ ਵਿੱਚ ਸਮੱਸਿਆ ਆ ਰਹੀ ਹੈ ਤਾਂ ਉਸ ਨੂੰ ਤੁਰੰਤ ਹੀ ਆਪਣੀ ਨਜ਼ਦੀਕੀ ਕੰਨਾਂ ਦਾ ਮੁਆਇਨਾ ਕਰਵਾਉਣਾ ਚਾਹੀਦਾ ਹੈ। ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਯੁੱਗ ਦੇ ਵਿੱਚ ਕਈ ਤਰ੍ਹਾਂ ਦੇ ਅਜਿਹੇ ਉਪਕਰਨ ਆ ਚੁੱਕੇ ਹਨ ਜਿਨਾਂ ਰਾਹੀਂ ਬੋਲੇਪਣ ਦੀ ਸਮੱਸਿਆ ਨੂੰ ਸਹੀ ਕੀਤਾ ਜਾ ਸਕਦਾ ਹੈ

ਇਸ ਮੌਕੇ ਆਰਬੀਐਸਕੇ ਕੋਆਰਡੀਨੇਟਰ ਰਜਨੀ ਸ਼ਰਮਾ, ਆਡੀਓਲੋਜਿਸਟ ਤਰੁਣ ਮਨਚੰਦਾ, ਫਿਜਿਓਥਰੈਪਿਸਟ ਰੁਪਿੰਦਰ ਕੌਰ ਨਵਜੋਤ ਕੌਰ ਮਨਜੀਤ ਰਾਣੀ ਆਦਿ ਮੌਜੂਦ ਰਹੇ।