Close

Teachers gave outstanding performance in District Level Teacher Fest based on ten subjects

Publish Date : 31/08/2021
DEO
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲ ਅਧਿਆਪਕਾਂ ਦੀਆਂ ਖੋਜੀ ਬਿਰਤੀਆਂ ਤੇ ਵਿੱਦਿਅਕ ਸਰਗਰਮੀਆਂ ਸਬੰਧੀ ਕਰਵਾਏ ਗਏ ਸਮਾਗਮਾਂ ਤਹਿਤ ਜਿਲ੍ਹਾ ਪੱਧਰੀ ਅਧਿਆਪਕ ਪਰਵ ਕੱਲ੍ਹ 28 ਅਗਸਤ  ਨੂੰ ਯਾਦਗਾਰੀ ਹੋ ਨਿੱਬੜਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਇਆ ਇਹ ਜ਼ਿਲ੍ਹਾ ਪੱਧਰੀ ਟੀਚਰ ਫੈਸਟ 28 ਅਗਸਤ ਤੱਕ ਚੱਲਿਆ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਤਿਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਐਸ.ਸੀ.ਈ.ਆਰ.ਟੀ. ਪੰਜਾਬ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ‘ਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਬਲਾਕ ਪੱਧਰ ‘ਤੇ ਕਰਵਾਏ ਗਏ ਮੁਕਬਾਲਿਆਂ ਦੇ ਜੇਤੂ ਅਧਿਆਪਕਾਂ ਨੇ ਵਿਸ਼ਾਵਾਰ ਭਾਗ ਲਿਆ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ  ਵੱਖ-ਵੱਖ 10 ਵਿਸ਼ਿਆਂ ਨਾਲ ਸਬੰਧਤ ਬਲਾਕ ਪੱਧਰ ਤੇ ਜੇਤੂ ਰਹੇ ਅਧਿਆਪਕਾਂ ਨੇ ਇਹਨਾਂ ਮੁਕਾਬਲਿਆਂ ਵਿੱਚ ਆਪਣੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਲੈਵਲ ਤੇ ਚੋਟੀ ਦਾ ਸਥਾਨ ਪ੍ਰਾਪਤ ਕਰਨ ਵਿੱਚ ਪੰਜਾਬੀ ਵਿਸ਼ੇ ਦੇ ਮੁਕਾਬਲਿਆਂ ਵਿੱਚ ਸੋਨੂੰ ਸਿੰਘ, ਪੰਜਾਬੀ ਮਾਸਟਰ, ਸਰਕਾਰੀ ਹਾਈ ਸਕੂਲ ਕਾਲੀਆ ਸੰਨਕੱਤਰਾ, ਅੰਗਰੇਜ਼ੀ ਵਿਸ਼ੇ ਵਿੱਚ ਨਵਜੀਤ ਕੌਰ ਅੰਗਰੇਜ਼ੀ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਕੁੱਲਾ, ਹਿੰਦੀ ਵਿਸ਼ੇ ਅਧੀਨ ਮਨਿੰਦਰ ਕੌਰ ਹਿੰਦੀ ਮਿਸਟਰੈਸ ਸਰਕਾਰੀ ਹਾਈ ਸਕੂਲ ਖੈਰਦੀਨਕੇ, ਵਿਗਿਆਨ ਵਿਸ਼ੇ ਨੂੰ ਲੈਕੇ ਰਾਜਨ ਸੈਣੀ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪਨੂੰਆਂ ਲੜਕੇ, ਸਮਾਜਿਕ ਸਿੱਖਿਆ ਵਿਸ਼ੇ ਵਿੱਚ ਅਮਨਪ੍ਰੀਤ ਕੌਰ ਸਮਾਜਿਕ ਸਿੱਖਿਆ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਨਾਲਾ, ਗਣਿਤ ਵਿਸ਼ੇ ਸਬੰਧੀ ਪ੍ਰਦੀਪ ਸਿੰਘ ਗਣਿਤ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ ਕੰਨਿਆਂ, ਕੰਪਿਊਟਰ ਵਿਸ਼ੇ ਲਈ ਅਨਿਲ ਵਰਮਾ, ਕੰਪਿਊਟਰ ਫੈਕਲਟੀ, ਸਰਕਾਰੀ ਹਾਈ ਸਕੂਲ ਘੁਰਕਵਿੰਡ, ਆਰਟ ਐਂਡ ਕਰਾਫਟ ਵਿੱਚ ਰੁਪਿੰਦਰ ਸਿੰਘ ਆਰਟ ਐਂਡ ਕਰਾਫਟ ਟੀਚਰ ਸਰਕਾਰੀ ਹਾਈ ਸਕੂਲ ਕੈਰੋਂ ਲੜਕੇ, ਸਿਹਤ ਅਤੇ ਸਰੀਰਕ ਸਿੱਖਿਆ ਅਧੀਨ ਮਲਕੀਤ ਸਿੰਘ ਡੀਪੀਆਈ, ਸਰਕਾਰੀ ਹਾਈ ਸਕੂਲ ਪਲਾਸੌਰ ਕਲਾਂ ਅਤੇ ਵੋਕੇਸ਼ਨਲ ਵਿਸ਼ੇ ਵਿੱਚ ਕੰਵਲਦੀਪ ਕੌਰ ਐਨ ਐਸ ਕਿਊ ਐਫ ਮਿਸਟ੍ਰੈਸ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਹਰੇਕ ਵਿਸ਼ੇ ਦੇ ਮੁਕਾਬਲੇ ‘ਚੋਂ ਜੇਤੂ 1-1 ਅਧਿਆਪਕ ਰਾਜ ਪੱਧਰੀ ਟੀਚਰ ਫੈਸਟ ‘ਚ ਭਾਗ ਲੈਣ ਦਾ ਹੱਕਦਾਰ ਬਣੇਗਾ। ਰਾਜ ਪੱਧਰੀ ਟੀਚਰਜ਼ ਫੈਸਟ 1 ਤੋਂ 3 ਅਗਸਤ ਤੱਕ ਅੰਮ੍ਰਿਤਸਰ ਵਿਖੇ ਹੋਵੇਗਾ। 
ਜ਼ਿਲ੍ਹੇ ਦੇ ਕੋਆਰਡੀਨੇਟਰ ਡੀਐਮ ਸਾਇੰਸ ਦਰਸ਼ਨ ਸਿੰਘ, ਡੀ ਐਮ ਗਣਿਤ ਜਸਵੰਤ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਪ੍ਰਦਾਨ ਕੀਤੇ ਗਏ ਹਨ ਜਦਕਿ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ 2100 ਰੁਪਏ ਦੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੱਕ ਮੁਕਾਬਲੇ ਆਨ ਲਾਈਨ ਕਰਵਾਏ ਗਏ ਸਨ ਤੇ ਹੁਣ ਸਕੂਲ ਪੂਰੀ ਤਰ੍ਹਾਂ ਖੁੱਲ੍ਹ ਚੁੱਕੇ ਹਨ, ਜਿਸ ਕਾਰਨ ਜਿਲ੍ਹਾ ਤੇ ਰਾਜ ਪੱਧਰ ਦੇ ਮੁਕਾਬਲੇ ਕੋਵਿਡ 19 ਦੀਆਂ ਹਦਾਇਤਾਂ ਅਨੁਸਾਰ ਆਫਲਾਈਨ ਕਰਵਾਏ ਜਾ ਰਹੇ ਹਨ। ਰਾਜ ਪੱਧਰੀ ਟੀਚਰ ਫੈਸਟ ਲਈ ਜਿਲ੍ਹੇ ਦੇ ਜੇਤੂ ਅਧਿਆਪਕਾਂ ਦੀ ਆਨਲਾਈਨ ਰਜਿਸਟ੍ਰੇਸ਼ਨ 30 ਅਗਸਤ ਤੱਕ ਕੀਤੀ ਜਾਵੇਗੀ। ਡੀ.ਈ.ਓ. (ਸੈ.ਸਿੱ.) ਸਤਿਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਅਧਿਆਪਕਾਂ ਦੀਆਂ ਖੋਜੀ ਬਿਰਤੀਆਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਹੋਰਨਾਂ ਅਧਿਆਪਕਾਂ ਨੂੰ ਵੀ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਹੈ। ਦੱਸਣਯੋਗ ਹੈ ਕਿ ਬਲਾਕ ਪੱਧਰ ‘ਤੇ ਹੋਏ ਮੁਕਾਬਲਿਆਂ ‘ਚ ਜਿਲ੍ਹੇ ਦੇ ਹਰੇਕ ਬਲਾਕ ‘ਚੋਂ ਸੈਂਕੜੇ ਅਧਿਆਪਕਾਂ ਨੇ ਵੱਖ-ਵੱਖ ਵਿਸ਼ਿਆ ਦੇ ਮੁਕਾਬਲਿਆਂ ‘ਚ ਸ਼ਮੂਲੀਅਤ ਕੀਤੀ ਸੀ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਅਧਿਆਪਕ ਆਪਣੀ ਜਿੰਮੇਵਾਰੀ ਪ੍ਰਤੀ ਕਿੰਨੀ ਮਿਹਨਤ ਤੇ ਸੁਹਿਰਦਤਾ ਨਾਲ ਨਿਭਾ ਰਹੇ ਹਨ। ਇਸ ਮੌਕੇ ਤੇ ਡੀਐਮ ਅੰਗਰੇਜ਼ੀ ਬਲਜਿਦਰ  ਸਿੰਘ,ਡੀਐਮ ਕੰਪਿਊਟਰ ਮਨੋਹਰ ਸਿੰਘ, ਡੀਐਮ ਪੰਜਾਬੀ ਰਾਜ ਸਿੰਘ,ਡੀਐਮ ਹਿੰਦੀ ਨੇ ਅਧਿਆਪਕਾਂ ਦੁਆਰਾ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ।