Teachers to motivate students to participate in the online Science Fest taking place on November 28, 2020 at Pushpa Gujral Science City.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ 28 ਨਵੰਬਰ, 2020 ਨੂੰ ਹੋ ਰਹੇ ਆੱਨਲਾਈਨ ਸਾਇੰਸ ਫੈਸਟ ਵਿੱਚ ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰੇਰਤ ਕਰਨ ਅਧਿਆਪਕ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹੇ ਦੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ, 2020 ਨੂੰ ਹੋ ਰਹੀ ਆੱਨਲਾਈਨ ਸਾਇੰਸ ਫੈਸਟ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ, 2020 ਨੂੰ ਇੱਕ ਆੱਨਲਾਈਨ ਸਾਇੰਸ ਫੈਸਟ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਸਾਇੰਸ ਫੈਸਟ ਵਿੱਚ ਹਿੱਸਾ ਲੈਣ ਦੇ ਵਾਸਤੇ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਵਾਸਤੇ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ।
ਇਸ ਸਬੰਧ ਵਿੱਚ ਰਜਿਸਟ੍ਰੇਸ਼ਨ www.pgsciencecity.org ’ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
———————