Close

Test for admission to 9th standard in School of Eminence on March 16 – Satnam Singh Bath

Publish Date : 18/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ

ਸਕੂਲ ਮੁਖੀ ਆਪਣੇ ਵਿਦਿਆਰਥੀਆਂ ਦਾ ਪ੍ਰੀਖਿਆ ਕੇਂਦਰ ਵਿਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ

ਤਰਨ ਤਾਰਨ,15 ਮਾਰਚ:

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਆਧਾਰ ਤੇ ਕੀਤਾ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਈ ੳ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ 9ਵੀਂ ਜਮਾਤ ਵਿੱਚ ਦਾਖਲੇ ਲਈ ਟੈਸਟ ਵਾਸਤੇ ਅਪਲਾਈ ਕੀਤਾ ਸੀ, ਉਹਨਾਂ ਦੇ ਰੌਲ ਨੰਬਰ ਵਿਭਾਗ ਵਲੋਂ ਜਾਰੀ ਕਰ ਦਿੱਤੇ ਗਏ ਹਨ।

 ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਤੇ ਜਾ ਕੇ ਆਪਣਾ ਰੌਲ ਨੰਬਰ ਡਾਊਨਲੋਡ ਕਰ ਸਕਦੇ ਹਨ । 9ਵੀ ਜਮਾਤ ਵਿੱਚ ਦਾਖਲਾ ਟੈਸਟ ਦੀ ਮਿਤੀ 16 ਮਾਰਚ 2025  ਹੈ । ਉਹਨਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ, ਕਿ ਵਿਦਿਆਰਥੀ ਆਪਣੇ ਰੌਲ ਨੰਬਰ ਨੂੰ ਆਪਣੇ ਸਕੂਲ ਦੇ ਪ੍ਰਿੰਸੀਪਲ ਤੌਂ ਤਸਦੀਕ ਕਰਵਾਉਣ ਉਪਰੰਤ ਨਿਰਧਾਰਤ ਸਮੇਂ ਤੋ 02 ਘੰਟੇ ਪਹਿਲਾਂ ਪ੍ਰੀਖਿਆ ਕੇਂਦਰ ਤੇ ਰਿਪੋਰਟ ਕਰਨਗੇ । ਕਿਸੇ ਵੀ ਵਿਦਿਆਰਥੀ ਨੂੰ ਆਪਣੇ ਨਾਲ ਮੋਬਾਇਲ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਕ ਡੀਵਾਈਸ ਲੈ ਕੇ ਆਉਣ ਦੀ ਆਗਿਆ ਨਹੀਂ ਹੋਵੇਗੀ।

 ਉਹਨਾਂ ਨੇ ਦੱਸਿਆ ਤਰਨ ਤਾਰਨ ਜਿਲੇ ਵਿੱਚ 5 ਸਕੂਲ ਆਫ ਐਮੀਨੈਂਸ ਖੋਲੇ ਗਏ ਹਨ ਜਿਨਾਂ ਵਿੱਚ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ, ਸਕੂਲ ਆਫ ਐਮੀਨੈਂਸ ਸ੍ਰੀ ਗੋਇੰਦਵਾਲ ਸਾਹਿਬ, ਸਕੂਲ ਆਫ ਐਮੀਨੈਂਸ ਤਰਨ ਤਾਰਨ ਲੜਕੇ, ਸਕੂਲ ਆਫ ਐਮੀਨੈਂਸ ਭਿੱਖੀਵਿੰਡ ਅਤੇ  ਸਕੂਲ ਆਫ ਐਮੀਨੈਂਸ ਪੱਟੀ ਅਤੇ  ਹਨ। ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਆਪਣੇ 40 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੇ ਫੀਡਰ ਸਕੂਲ ਵਿੱਚ ਦਾਖਲਾ ਲੈਣ ਦੇ ਯੋਗ ਹੋਣਗੇ। ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਕੀਮਤ ਦੀ ਮੁਫਤ ਯੂਨੀ-ਫਾਰਮ ਅਤੇ ਬੱਸ ਸਹੂਲਤ ਵੀ ਮੁਫਤ ਮੁਹੱਈਆ ਕਰਵਾਈ ਜਾਵੇਗੀ।

ਉਹਨਾਂ ਦੱਸਿਆ ਕਿ ਕੇਵਲ ਇਸ ਸਾਲ 8ਵੀਂ ਜਮਾਤ ਵਿੱਚ ਅਪੀਅਰ ਵਿਦਿਆਰਥੀ ਹੀ ਟੈਸਟ ਲਈ ਯੋਗ ਹੋਣਗੇ । ਉਹਨਾਂ ਸਕੂਲ ਮੁੱਖੀਆਂ ਨੂੰ ਕਿਹਾ ਕਿ ਉਹ ਇਹ ਧਿਆਨ ਦੇਣ ਕਿ ਕੋਈ ਵੀ ਵਿਦਿਆਰਥੀ

ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹੇ ।