Close

Thanks to the efforts being made under “Mission Fateh”, Tarn Taran district will soon be free of corona – Deputy Commissioner

Publish Date : 06/06/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ
“ਮਿਸ਼ਨ ਫਤਿਹ”
“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਹੋਵੇਗਾ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ 2 ਹੋਰ ਮਰੀਜ਼ ਘਰਾਂ ਨੂੰ ਭੇਜੇ ਗਏੇ
ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 167 ਮਰੀਜ਼ ਹੋਏ ਕਰੋਨਾ ਮੁਕਤ
ਤਰਨ ਤਾਰਨ, 6 ਜੂਨ :
ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਕਰੋਨਾ ਵਾਇਰਸ ਦੇ ਖਾਤਮੇ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕਰੋਨਾ ਮੁਕਤ ਹੋਣ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਿਦਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਅੱਜ 2 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਨਾਲ ਸਬੰਧਿਤ ਇੱਕ ਵਿਅਕਤੀ ਅਮਰੀਕਾ ਅਤੇ ਖਡੂਰ ਸਾਹਿਬ ਦੇ ਰਹਿਣ ਵਾਲਾ ਇੱਕ ਵਿਅਕਤੀ ਮਹਾਰਾਸ਼ਟਰ ਤੋਂ ਆਇਆ ਸੀ।ਉਹਨਾਂ ਕਿਹਾ ਕਿ ਹੁਣ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਆਈਸੋਲੇਸ਼ਨ ਵਾਰਡ ਵਿੱਚ 2 ਮਰੀਜ਼ ਦਾਖਲ ਹਨ, ਜੋ ਕਿ ਸਿਹਤ ਪੱਖੋ ਪੂਰੀ ਤਰ੍ਹਾਂ ਤੰਦਰੁਸਤ ਹਨ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 165 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।ਹੁਣ ਜ਼ਿਲ੍ਹੇ ਵਿੱਚ ਕਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 167 ਹੋ ਗਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਅੱਜ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ। ਸਿਵਲ ਸਰਜਨ ਨੇ ਦੱਸਿਆ ਜਿਹੜੇ ਵਿਅਕਤੀ ਆਈਸੋਲੇਸ਼ਨ ਸੈਂਟਰ ਵਿੱਚ ਇਲਾਜ ਲਈ ਦਾਖਲ ਕੀਤੇ ਗਏ ਸਨ, ਉਹਨਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅੱਜ ਛੁੱਟੀ ਦਿੱਤੀ ਗਈ ਹੈ।ਉਹਨਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਬਾਕੀ ਮਰੀਜ਼ਾਂ ਦੇ ਵੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨਾਂ ਦੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰ ਮੋਹਨ ਗੁਪਤਾ ਹਾਜ਼ਰ ਸਨ ।
————