Close

The Additional Deputy Commissioner visited various villages of the district and reviewed the ongoing development works under Mgnrega.

Publish Date : 04/07/2023
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
 
ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
 
ਤਰਨ ਤਾਰਨ, 03 ਜੁਲਾਈ :
 
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਦੇ ਨਿਰਦੇਸ਼ਾ ਅਨੁਸਾਰ ਅੱਜ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ ਗਿਆ। 
ਉੁਹਨਾਂ ਵੱਲੋਂ ਬਲਾਕ ਤਰਨ ਤਾਰਨ ਦੀ ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਅਤੇ ਬਲਾਕ ਨੌਸ਼ਿਹਰਾ ਪੰਨੂਆ ਦੀਆਂ ਗ੍ਰਾਮ ਪੰਚਾਇਤਾਂ ਚੋਤਾਲਾ ਅਤੇ ਸ਼ੇਰੋ ਦਾ ਵਿਖੇ ਚੱਲ ਰਹੇ ਵੱਖ- ਵੱਖ ਕੰਮਾਂ ਦਾ ਨਿਰੀਖਣ ਕੀਤਾ ਗਿਆ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤੈਨਾਤ ਸਟਾਫ਼ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਕੰਮਾਂ ਵਿੱਚ ਸੁਧਾਰ ਕਰਨ ਲਈ ਲੋੜੀਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।