Close

The arrival of 261988 metric tons of wheat in the markets of the district till date

Publish Date : 20/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਅੱਜ ਤੱਕ ਹੋਈ 261988 ਮੀਟਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 230699 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 19 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 132 ਕਰੋੜ 94 ਲੱਖ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,61,988 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,30,699 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 2,30,699 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 81489 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64715 ਮੀਟ੍ਰਿਕ ਟਨ, ਪਨਸਪ ਵੱਲੋਂ 41046 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 37967 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 3772, ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।