Close

The arrival of 69608 metric tonnes of wheat in the mandis of the district till April 16 – Deputy Commissioner

Publish Date : 19/04/2021
DC Sir
ਜ਼ਿਲ੍ਹੇ ਦੀਆਂ ਮੰਡੀਆਂ ‘ਚ 26 ਅਪ੍ਰੈਲ ਤੱਕ ਹੋਈ 69608 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 43657 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 17 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 69608 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 43657 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 43657 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 14720 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 7078, ਮਾਰਕਫੈੱਡ ਵੱਲੋਂ 8376 ਮੀਟ੍ਰਿਕ ਟਨ, ਪਨਸਪ ਵੱਲੋਂ 8634 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 4850 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।