Close

The camp organized at Government Girls Senior Secondary School Jhabal under the campaign “Punjab Government, Your Door” got a great response-Deputy Commissioner

Publish Date : 28/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਏ ਗਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ-ਡਿਪਟੀ ਕਮਿਸ਼ਨਰ
ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਢੁਕਵਾਂ ਨਿਪਟਾਰੇ ਲਈ 28 ਫਰਵਰੀ ਨੂੰ ਵੀ ਜਾਰੀ ਰਹੇਗਾ ਕੈਂਪ
ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪ੍ਰਾਪਤ ਹੋਈਆਂ 2084 ਦਰਖਾਸਤਾਂ
ਡਿਪਟੀ ਕਮਿਸ਼ਨਰ ਨੇ ਦਰਖਾਸਤਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨੂੰ ਦਿੱਤੇ ਆਦੇਸ਼
ਤਰਨ ਤਾਰਨ, 27 ਫ਼ਰਵਰੀ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਗਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਲੈ ਕੇ ਪਹੁੰਚੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣ ਕੇ ਢੁਕਵਾਂ ਨਿਪਟਾਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 2084 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਦਰਖਾਸਤਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਇਸ ਕੈਂਪ ਪ੍ਰਤੀ ਲੋਕਾਂ ਤੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਇਹ ਵਿਸ਼ੇਸ ਕੈਂਪ 28 ਫਰਵਰੀ ਨੂੰ ਵੀ ਸਵੇਰੇ 09 ਵਜੇ ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਜਾਰੀ ਰਹੇਗਾ।
ਡਿਪਟੀ ਕਮਿਸ਼ਨ ਨੇ ਕਿਹਾ ਕਿ ਇਸ ਕੈਂਪ ਦੌਰਾਨ ਇਲਾਕੇ ਦੇ ਲੋਕ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਆਪਣੀਆਂ ਦਰਖਾਸਤਾਂ ਦੇ ਸਕਦੇ ਹਨ ਅਤੇ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਮੁਖੀ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ੳੱੁਚਿਤ ਕਾਰਵਾਈ ਕਰਨਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਦਾ ਲਾਭ ਲੈਣ ਸਬੰਧੀ ਲੋਕਾਂ ਦੀ ਸਹੂਲਤ ਲਈ 12 ਕਾਊਂਟਰਾਂ ਦਾ ਸੇਵਾ ਕੇਂਦਰ ਵੀ ਕੈਂਪ ਦੌਰਾਨ ਸਥਾਪਿਤ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਆਨਲਾਈਨ ਅਰਜ਼ੀਆਂ ਵੀ ਮੌਕੇ ‘ਤੇ ਹੀ ਭਰੀਆਂ ਜਾਣਗੀਆਂ।ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 28 ਫਰਵਰੀ ਨੂੰ ਵੀ ਕੈਂਪ ਦੌਰਾਨ ਪ੍ਰਾਰਥੀ ਵੱਖ-ਵੱਖ ਸੇਵਾਵਾਂ ਹਾਸਿਲ ਕਰਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਹਿਚਾਣ ਪੱਤਰ, ਆਧਾਰ ਕਾਰਡ ਆਦਿ ਨਾਲ ਲੈ ਕੇ ਆਉਣ।