• Social Media Links
  • Site Map
  • Accessibility Links
  • English
Close

The Chief Agriculture Officer visited the wheat sowing fields with stubble management machines in the villages of Block Khadur Sahib and Chohla Sahib.

Publish Date : 16/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੁੱਖ ਖੇਤੀਬਾੜੀ ਅਫਸਰ ਨੇ ਬਲਾਕ ਖਡੂਰ ਸਾਹਿਬ ਅਤੇ ਚੋਹਲਾ ਸਾਹਿਬ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਖੇਤਾਂ ਦਾ ਕੀਤਾ ਦੌਰਾ
ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਰਲਾਉਣ ਦੇ ਫਾਇਦਿਆਂ ਤੋਂ ਕਰਾਇਆ ਜਾਣੂ
ਤਰਨ ਤਾਰਨ, 15 ਨਵੰਬਰ :
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ, ਡਾ. ਸੁਰਿੰਦਰ ਸਿੰਘ ਨੇ ਅੱਜ ਬਲਾਕ ਖਡੂਰ ਸਾਹਿਬ ਅਤੇ ਚੋਹਲਾ ਸਾਹਿਬ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਰਲਾਉਣ ਦੇ ਫਾਇਦਿਆਂ ਤੋਂ ਜਾਣੂ ਕਰਾਇਆ ।
ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਰਲਾਉਣ ਨਾਲ ਜੈਵਿਕ ਮਾਦਾ ਵੱਧਦਾ ਹੈ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਪਰਾਲੀ ਵਿੱਚ ਕਾਫੀ ਮਾਤਰਾ ਵਿੱਚ ਪੋਟਾਸ਼ ਅਤੇ ਫਾਸਫੋਰਸ ਤੱਤ ਹੁੰਦੇ ਹਨ ਜੋ ਕਿ ਖੇਤਾਂ ਵਿੱਚ ਪਰਾਲੀ ਰਲਾਉਣ ਨਾਲ ਜ਼ਮੀਨ ਨੂੰ ਮਿਲਦੇ ਹਨ ਜਿਸਨਾਲ ਖਾਦਾਂ ਦੀ ਵਰਤੋਂ ਕਾਫੀ ਘੱਟ ਜਾਂਦੀ ਹੈ । ਖੇਤਾਂ ਵਿੱਚ ਪਰਾਲੀ ਰਲਾਉਣ ਨਾਲ ਮੱਲੜ ਵੱਧਦਾ ਹੈ ਅਤੇ ਮੱਲੜ ਵਿੱਚ ਮਿੱਤਰ ਕੀੜੇ ਪੱਲਦੇ ਹਨ ਜੋ ਕਿ ਹਾਨੀਕਾਰਕ ਕੀੜਿਆਂ ਨੂੰ ਖਾਂਦੇ ਹਨ ।ਉਹਨਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਕਿਸਾਨਾਂ ਵਲੋਂ ਕਾਫੀ ਸ਼ਲਾਘਾ ਕੀਤੀ ਗਈ ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਦਫਤਰਾਂ ਰਾਂਹੀ ਪਰਾਲੀ ਪ੍ਰਬੰਧਨ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿੱਲ ੱਲ ਕਿਸਾਨਾਂ ਨੂੰ ਮੁਹੱਈਆਂ ਕਰਵਾਈ ਜਾ ਰਹੀ ਹੈ ਇਸ ਲਈ ਵੱਧ ਤੋਂ ਵੱਧ ਕਿਸਾਨ ਇਸ ਮਸ਼ੀਨਰੀ ਦਾ ਲਾਭ ਲੈ ਸਕਣ । ਉਹਨਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਖੇਤੀ ਇੰਨਪੁੱਟਸ ਜਿਵੇਂ ਕਿ ਬੀਜ਼, ਖਾਦ ਅਤੇ ਦਵਾਈਆਂ ਖਰੀਦਣ ਸਮੇਂ ਬਿੱਲ ਜ਼ਰੂਰ ਲਏ ਜਾਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸ਼ਿਫਾਰਿਸ਼ ਸ਼ੁਦਾ ਮਾਤਰਾ ਹੀ ਵਰਤੀ ਜਾਵੇ।ਉਹਨਾਂ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਿੰਡ ਪੱਧਰ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿੱਲ ੱਲ ਅਤੇ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਮੁਹੱਈਆ ਕਰਾਉਣੀਆਂ ਯਕੀਨੀ ਬਣਾਈਆਂ ਜਾਣ ।
ਬਲਾਕ ਖਡੂਰ ਸਾਹਿਬ ਵਿਖੇ ਉਹਨਾਂ ਆਪਣੀ ਹਾਜ਼ਰੀ ਵਿੱਚ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ, ਦਿਲਬਾਗ ਸਿੰਘ ਅਤੇ ਤਰਸੇਮ ਸਿੰਘ ਦੇ ਖੇਤਾਂ ਵਿੱਚ ਪਿੰਡ ਮੁਗਲਾਣੀ ਵਿੱਖੇ ਜ਼ੀਰੋ ਟਿੱਲ ੱਲ ਅਤੇ ਬਲਾਕ ਚੋਹਲਾ ਸਾਹਿਬ ਵਿੱਖੇ ਪ੍ਰਭਜੀਤ ਸਿੰਘ, ਕੀਰਤ ਸਿੰਘ ਅਤੇ ਸਰਬਜੀਤ ਸਿੰਘ ਦੇ ਖੇਤਾਂ ਵਿੱਚ ਪਿੰਡ ਖੇਲਾ ਵਿੱਖੇ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ ।
ਇਸ ਮੌਕੇ ਤੇ ਮੌਜੂਦ ਅਗਾਂਹਵਧੂ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਪਰਾਲੀ ਪ੍ਰਬੰਧਨ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿੱਲ ੱਲ ਦੀ ਸ਼ਲਾਘਾ ਕੀਤੀ ਅਤੇ ਮੰਗ ਕੀਤੀ ਕਿ ਹਾੜੀ ਸੀਜ਼ਨ ਦੌਰਾਨ ਕਣਕ ਦਾ ਬੀਜ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ ਅਤੇ ਇੱਕ ਟਰੈਕਟਰ ਪ੍ਰਤੀ ਬਲਾਕ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਸ ਮਸ਼ੀਨਰੀ ਦਾ ਲਾਹਾ ਲੈਂਦੇ ਹੋਏ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ ।
ਉਹਨਾਂ ਦੇ ਇਸ ਦੌਰੇ ਦੌਰਾਨ ਬਲਾਕ ਚੋਹਲਾ ਸਾਹਿਬ ਤੋਂ ਬਲਾਕ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂੰ, ਖੇਤੀਬਾੜੀ ਵਿਕਾਸ ਅਫਸਰ ਡਾ. ਪ੍ਰਭਸਿਮਰਨ ਸਿੰਘ, ਹਰਜੀਤ ਸਿੰਘ ਏ. ਐਸ. ਆਈ, ਮਨਪ੍ਰੀਤ ਸਿੰਘ ਏ. ਟੀ. ਐਮ ਅਤੇ ਬਲਾਕ ਖਡੂਰ ਸਾਹਿਬ ਤੋਂ ਖੇਤੀਬਾੜੀ ਵਿਕਾਸ ਅਫਸਰ ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਜਸਪਾਲ ਸਿੰਘ, ਅਵਤਾਰ ਸਿੰਘ ਏ. ਐਸ. ਆਈ ਅਤੇ ਕਰਮ ਸਿੰਘ ਬੇਲਦਾਰ ਹਾਜ਼ਰ ਸਨ ।