Close

The civil surgeon flagged off the awareness rally for the success of Pals Polio round.

Publish Date : 29/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੱਲਸ ਪੋਲੀਓ ਰਾਓੂਂਡ ਦੀ ਕਾਮਯਾਬੀ ਲਈ ਸਿਵਲ ਸਰਜਨ ਵਲੋਂ ਚੇਤਨਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

0 ਤੋਂ 5 ਸਾਲ ਦੇ 145747 ਬੱਚਿਆ ਨੂੰ 2498 ਟੀਮਾਂ ਵੱਲੋ ਪਿਲਾਈਆ ਜਾਣਗੀਆ ਪੋਲੀੳ ਦੀਆਂ 2 ਬੂੰਦਾਂ

ਤਰਨ ਤਾਰਨ, 27 ਮਈ :
ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲਾ੍ਹ ਪ੍ਰਸ਼ਾਸਨ ਤਰਨ ਤਾਰਨ ਦੇ 28, 29 ਅਤੇ 30 ਮਈ, 2023 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓੂਂਡ ਦੀ ਕਾਮਯਾਬੀ ਲਈ ਦਫਤਰ ਸਿਵਲ ਸਰਜਨ ਤਰਨਤਾਰਨ ਤੋਂ ਇੱਕ ਚੇਤਨਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਰੈਲੀ ਵਿਚ ਸਮੂਹ ਪ੍ਰੋਗਰਾਮ ਅਫਸਰਾਂ, ਜਿਲਾ੍ਹ ਅੀਧਕਾਰੀਆਂ ਅਤੇ ਸਮੂਹ ਸਟਾਫ ਨੇ ਸ਼ਮੂਲਿਅਤ ਕੀਤੀ। ਇਸ ਰੈਲੀ ਦੇ ਨਾਲ ਆਟੋ ਰਿਕਸ਼ਿਆਂ ਦੁਆਰਾ ਲੋਕਾਂ ਨੂੰ ਇਸ ਮੁਹਿੰਮ ਦੌਰਾਨ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੂੰ ਸਮੂਹ ਜਨਤਾ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੌਰ ‘ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿੱਚ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਂਾਝਾ ਨਹੀ ਰਹਿਣਾ ਚਾਹੀਦਾ।
ਜਿਲਾ੍ਹ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਆੳਣ ਵਾਲੇ ਰਾਊਂਡ ਲਈ ਸਿਹਤ ਵਿਭਾਗ ਵੱਲੋਂ ਮੁਕੰਮਲ ਤੌਰ ‘ਤੇ ਤਿਆਰੀ ਕਰ ਲਈ ਗਈ ਹੈ। ਇਸ ਰਾਊਡ ਤਹਿਤ 0 ਤੋਂ 5 ਸਾਲ ਦੇ 145747 ਬੱਚਿਆ ਨੂੰ 2498 ਟੀਮਾਂ ਵੱਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਅਵਸਰ ‘ਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਸ਼ੈਲਿੰਦਰ ਸਿੰਘ, ਜਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ, ਜਿਲਾ੍ਹ ਟੀ. ਬੀ. ਅਫਸਰ ਡਾ ਸੁਖਜਿੰਦਰ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ਹ ਐਮ. ਈ. ਆਈ. ਓ. ਅਮਰਦੀਪ ਸਿੰਘ, ਗਗਨਦੀਪ ਸਿੰਘ, ਰਣਜੀਤ ਕੌਰ ਸਮੂਹ ਸਟਾਫ ਆਦੀ ਹਾਜਰ ਸਨ।