Close

The contribution of Sardar Vallabhbhai Patel to build a strong nation cannot be forgotten – Deputy Commissioner

Publish Date : 31/10/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰਨ ਵਾਲੇ ਸਰਦਾਰ ਵਲਭ ਭਾਈ ਪਟੇਲ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ-ਡਿਪਟੀ ਕਮਿਸ਼ਨਰ
ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣਾ-ਆਪ ਸਮਰਪਿਤ ਕਰਨ ਦਾ ਦਿਵਾਇਆ ਪ੍ਰਣ 
ਰਾਸ਼ਟਰੀ ਏਕਤਾ ਦਿਵਸ ਮੌਕੇ ਕਰਵਾਈ ਗਈ ਏਕਤਾ ਦੌੜ
ਤਰਨ ਤਾਰਨ 31 ਅਕਤੂਬਰ: 
ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਦੀ ਏਕਤਾ ਨੂੰ ਬਰਕਰਾਰ ਰੱਖਣ ਅਤੇ ਦੇਸ਼ ਨੂੰ ਇੱਕ ਰਾਸ਼ਟਰ ਬਣਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕੀਤਾ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਏ ਜਾਣ ਮੌਕੇ ਨਗਰ ਕੌਸ਼ਲ ਦਫ਼ਤਰ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਡੀ. ਡੀ. ਪੀ. ਓ. ਸ੍ਰੀ ਜਗਜੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਸ਼੍ਰੀਮਤੀ ਸ਼ਰਨਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ, ਸਕੂਲੀ ਵਿਦਿਆਰਥੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ ।   
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਦਾਰ ਪਟੇਲ ਅਜਿਹੇ ਨੇਤਾ ਸਨ, ਜਿੰਨਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪ੍ਰਮੁੱਖ ਭੂਮਿਕਾ ਨਿਭਾਈ।ਉਹਨਾਂ ਦੱਸਿਆ ਕਿ ਦੇਸ਼ ਦੀਆਂ ਨਿੱਕੀਆਂ-ਨਿੱਕੀਆਂ ਰਿਆਸਤਾਂ ਨੂੰ ਇੱਕ ਮਾਲਾ ’ਚ ਪਰੋ ਕੇ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰਨ ਵਾਲੇ ਸਰਦਾਰ ਵਲਭ ਭਾਈ ਪਟੇਲ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸੇ ਲਈ ਅੱਜ ਉਨ੍ਹਾਂ ਦੇ ਜਨਮ ਦਿਨ ਨੂੰ ‘ਰਾਸ਼ਟਰੀ ਏਕਤਾ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਦੇਸ਼ ਵਿਚ ਪਹਿਲਾਂ ਰਾਜਿਆਂ ਦਾ 565 ਸਟੇਟਾਂ ਵਿੱਚ ਰਾਜ ਸੀ ਅਤੇ ਸਰਦਾਰ ਪਟੇਲ ਦੀ ਦੂਰਦਿ੍ਰਸ਼ਟੀ ਅਤੇ ਯਤਨਾਂ ਦੁਆਰਾ ਹੀ ਇੱਕ ਭਾਰਤ ਦਾ ਨਿਰਮਾਣ ਸੰਭਵ ਹੋ ਸਕਿਆ ਹੈ ।ਉਹਨਾਂ ਕਿਹਾ ਕਿ “ਏਕ ਭਾਰਤ” ਦਾ ਨਾਅਰਾ ਵੀ ਸਰਦਾਰ ਪਟੇਲ ਨੇ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਉਹਨਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ । 
ਇਸ ਮੌਕੇ ‘ਤੇ ‘ਏਕਤਾ ਦੌੜ’ ਵੀ ਕਰਵਾਈ ਗਈ, ਜੋ ਕਿ ਨਗਰ ਕੌਂਸ਼ਲ ਦਫ਼ਤਰ ਤਰਨ ਤਾਰਨ ਤੋਂ ਸ਼ੂਰੂ ਹੋ ਕੇ ਚਾਰਖੰਬਾ ਚੌਂਕ, ਬੋਹੜੀ ਚੌਂਕ, ਰੋਹੀ ਅਤੇ ਸਿਵਲ ਹਸਪਤਾਲ ਰੋਡ ਤੋਂ ਹੁੰਦੀ ਹੋਈ ਵਾਪਸ ਨਗਰ ਕੌਂਸ਼ਲ ਦਫ਼ਤਰ ਵਿਖੇ ਸਮਾਪਤ ਹੋਈ।ਇਸ ਮੌਕੇ ਉਨ੍ਹਾਂ ਏਕਤਾ ਦੌੜ ’ਚ ਸ਼ਮੂਲੀਅਤ ਕਰਨ ਵਾਲੇ ਸਮੂਹ ਭਾਗੀਦਾਰਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣਾ-ਆਪ ਸਮਰਪਿਤ ਕਰਨ ਅਤੇ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ।
———–