Close

The Cova app officially contains information about the corona virus – Deputy Commissioner

Publish Date : 10/06/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
“ਕੋਵਾ ਐਪ” ਉੱਤੇ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਸਬੰਧੀ ਹੁੰਦੀ ਹੈ ਸਹੀ ਜਾਣਕਾਰੀ ਉਪਲੱਬਧ- ਡਿਪਟੀ ਕਮਿਸ਼ਨਰ
ਕੋਵਿਡ-19 ਮਹਾਂਮਾਰੀ ਸਬੰਧੀ ਸਹੀ ਜਾਣਕਾਰੀ ਲਈ ਜ਼ਿਲਾ ਵਾਸੀਆਂ ਨੂੰ ਮੋਬਾਇਲ ਫ਼ੋਨ ‘ਤੇ ਕੋਵਾ ਐਪ ਡਾੳੂਨਲੋਡ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 10 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਫ਼ਤਿਹ” ਵਿੱਚ ਸਹਿਯੋਗ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਸਬੰਧੀ ਸਹੀ ਜਾਣਕਾਰੀ ਹਾਸਲ ਕਰਨ ਲਈ ਹਰ ਵਿਅਕਤੀ ਆਪਣੇ ਮੋਬਾਇਲ ਵਿੱਚ ਕੋਵਾ ਐਪ ਜ਼ਰੂਰ ਡਾਊਨਲੋਡ ਕਰੇ।
ਉਨਾਂ ਕਿਹਾ ਕਿ ਕੋਵਾ ਐਪ ਰਾਹੀਂ ਅਸੀਂ ਕੋਰੋਨਾ ਵਾਇਰਸ ਸਬੰਧੀ ਸਹੀ ਜਾਣਕਾਰੀ ਹਾਸਲ ਕਰ ਕੇ ਇਸ ਵਾਇਰਸ ਤੋਂ ਬਚਣ ਪ੍ਰਤੀ ਜਾਗਰੂਕ ਹੋ ਸਕਦੇ ਹਾਂ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੇ ਜਿੱਤ ਪਾਉਣ ਦੇ ਮਕਸਦ ਨਾਲ “ਮਿਸ਼ਨ ਫ਼ਤਿਹ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਸਾਰਿਆਂ ਦਾ ਸਹਿਯੋਗ ਹੋਣਾ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਈਆਂ ਟੀਮਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਵਿਡ-19 ਸਬੰਧੀ ਸਰਵੇ ਕੀਤਾ ਜਾ ਰਿਹਾ ਹੈ ਅਤੇ ਇਨਾਂ ਟੀਮਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੋਵਾ ਐਪ ਉੱਪਰ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਦੀ ਸਹੀ ਜਾਣਕਾਰੀ ਉਪਲੱਬਧ ਹੁੰਦੀ ਹੈ ਅਤੇ ਇਸ ਐਪ ਜ਼ਰੀਏ ਕਿਸੇ ਵੀ ਮੈਡੀਕਲ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਉਨਾਂ ਕਿਹਾ ਕਿ ਇਹ ਐਪ ਫ਼ੋਨ ਉੱਪਰ ਪਲੇਅ ਸਟੋਰ ਰਾਹੀਂ ਡਾਊਨਲੋਡ ਹੋ ਜਾਂਦੀ ਹੈ ਅਤੇ ਇਸ ਰਾਹੀਂ ਕੋਰੋਨਾ ਵਾਇਰਸ ਤੋਂ ਬਚਣ ਦੇ ਬਹੁਤ ਪ੍ਰਭਾਵਸ਼ਾਲੀ ਢੰਗ ਤਰੀਕੇ ਪਤਾ ਲੱਗਦੇ ਹਨ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੋਨਾਂ ਉੱਪਰ ਕੋਵਾ ਐਪ ਜ਼ਰੂਰ ਡਾਊਨਲੋਡ ਕਰਨ ਤਾਂ ਜੋ ਅਸੀਂ ਕੋਰੋਨਾ ਵਾਇਰਸ ਸਬੰਧੀ ਅੱਪਡੇਟ ਰਹਿ ਕੇ ਆਪਣੇ ਆਪ ਤੇ ਹੋਰਨਾਂ ਨੂੰ ਵੀ ਇਸ ਵਾਇਰਸ ਤੋਂ ਬਚਾ ਸਕੀਏ। ਇਸ ਐਪ ਰਾਹੀਂ ਸਾਨੂੰ ਸਾਡੇ ਨੇੜੇ ਦੇ ਕਰੋਨਾ ਵਾਇਰਸ ਮਰੀਜ, ਹਾੱਟਸਪਾਟ ਦਾ ਵੀ ਪਤਾ ਚਲਦਾ ਹੈ ਅਤੇ ਇਸ ਰਾਹੀਂ ਅਸੀਂ ਆਵਾਜਾਈ ਲਈ ਪਾਸ ਵੀ ਬਣਾ ਸਕਦੇ ਹਾਂ।
—————–