The Department of Women and Child Development is delivering diet food to homes for children up to 0-6 years and pregnant women up to April 30.-Deputy Commissioner
Publish Date : 17/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 0-6 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਘਰਾਂ ਤੱਕ ਪਹੁੰਚਾਈ ਜਾ ਰਹੀ ਹੈ 30 ਅਪ੍ਰੈਲ ਤੱਕ ਦੀ ਖੁਰਾਕ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਲੱਗਭੱਗ 49476 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੰਡੇ ਜਾ ਰਹੇ ਹਨ ਮਾਸਕ
ਤਰਨ ਤਾਰਨ, 16 ਅਪ੍ਰੈਲ:
ਕੋਰੋਨਾ ਵਾਇਰਸ ਪ੍ਰਭਾਵ ਨੂੰ ਰੋਕਣ ਲਈ ਸੂਬੇ ਭਰ ਵਿੱਚ ਲਗਾਏ ਗਏ ਕਰਫਿਊ ਦੌਰਾਨ ਭਾਵੇਂ ਸਾਰਾ ਜਨ-ਜੀਵਨ ਰੁਕਿਆ ਹੋਇਆ ਹੈ, ਪਰ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ ਆਂਗਨਵਾੜੀ ਕੇਂਦਰਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਉਨ੍ਹਾਂ ਦੀ ਖੁਰਾਕ ਆਂਗਨਵਾੜੀ ਵਰਕਰਾਂ ਦੇ ਰਾਹੀਂ ਘਰ-ਘਰ ਪਹੁੰਚਾਈ ਜਾ ਰਹੀ ਹੈ। ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਉਨ੍ਹਾਂ ਦੀ ਖੁਰਾਕ ਘਰ ਤੱਕ ਪਹੁੰਚਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1132 ਆਂਗਨਵਾੜੀ ਕੇਂਦਰਾਂ ਵਿੱਚ 0-6 ਸਾਲ ਤੱਕ ਦੇ ਉਮਰ ਦੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਮਾਵਾਂ ਦੀ 30 ਅਪ੍ਰੈਲ, 2020 ਤੱਕ ਦੀ ਖੁਰਾਕ ਭੇਜੀ ਜਾ ਰਹੀ ਹੈ, ਜਿਸ ਦਾ ਜ਼ਿਲ੍ਹੇ ਦੇ ਲੱਗਭੱਗ 49476 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਖੁਰਾਕ ਦੀ ਵੰਡ ਤੋਂ ਇਲਾਵਾ ਸਮੂਹ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਵਿਭਾਗ ਵੱਲੋਂ ਘਰ-ਘਰ ਜਾ ਕੇ ਅਤੇ ਗੁੱਜਰਾਂ ਅਤੇ ਭੱਠਿਆਂ ‘ਤੇ ਵੀ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਹਰ ਕਿਸੇ ਨੂੰ ਆਪਣੇ ਘਰ ਹੀ ਰਹਿਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਬਣਾਏ ਰੱਖਣੀ ਚਾਹੀਦੀ ਹੈ, ਏਸੇ ਉਪਾਅ ਨਾਲ ਅਸੀਂ ਕੋਰੋਨਾ ਵਾਇਰਸ ਦੇ ਪ੍ਰਵਾਹ ਤੋਂ ਬਚ ਸਕਦੇ ਹਾਂ।