Close

The Deputy Commissioner congratulated the residents of the district on the New Year

Publish Date : 02/01/2023
1
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 
 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਮੁਬਾਰਕਾਂ
ਨਵਾਂ ਸਾਲ-2023 ਸਾਰਿਆਂ ਲਈ ਖੁਸ਼ਹਾਲ, ਸਿਹਤਯਾਬ, ਤਰੱਕੀਆਂ ਤੇ ਖੁਸ਼ੀਆਂ  ਭਰਿਆ ਹੋਵੇ-ਸ੍ਰੀ ਰਿਸ਼ੀਪਾਲ ਸਿੰਘ 
 
ਤਰਨ ਤਾਰਨ 31 ਦਸੰਬਰ :
 
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਨਵਾਂ ਸਾਲ 2023 ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਖੁਸ਼ੀਆ ਭਰਿਆ ਹੋਵੇ । ਉਨ੍ਹਾਂ ਕਿਹਾ ਕਿ  ਮੈਂ ਆਸ ਕਰਦਾ ਹਾਂ ਕਿ ਨਵਾਂ ਸਾਲ 2023 ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।
ਉਨ੍ਹਾਂ ਨੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਤਨਦੇਹੀ  ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ‘ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ। 
ਡਿਪਟੀ ਕਮਿਸ਼ਨਰ ਨੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਰਨ ਤਾਰਨ  ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਲਾਭ ਹਰ ਇੱਕ ਜ਼ਿਲ੍ਹਾ ਵਾਸੀ ਤੱਕ ਪਹੁੰਚ ਸਕੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵੀ ਲਹਿਰ ਤੋਂ ਬਚਾਓ ਲਈ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ।