Close

The Deputy Commissioner distributed the approval letter for the loan of three crore forty two lakh rupees to 57 self help groups under the Punjab State Rural Livelihood Mission.

Publish Date : 18/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ 57 ਸਵੈ-ਸਹਾਇਤਾ ਸਮੂਹਾਂ ਨੂੰ ਵੰਡੇ ਤਿੰਨ ਕਰੋੜ ਬਤਾਲੀ ਲੱਖ ਰੁਪਏ ਦੇ ਕਰਜ਼ੇ ਲਈ ਮਨਜ਼ੂਰੀ ਪੱਤਰ
51 ਸਵੈ-ਸਹਾਇਤਾ ਸਮੂਹਾਂ ਨੂੰ ਤਕਸੀਮ ਕੀਤੇ 30-30 ਹਜ਼ਾਰ ਰੁਪਏ ਦੇ ਰਿਵਾਲਵਿੰਗ ਫੰਡ
ਤਰਨ ਤਾਰਨ, 16 ਦਸੰਬਰ :
ਆਜੀਵਿਕਾ-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ. ਐਸ. ਆਰ. ਐੱਲ. ਐੱਮ) ਪੰਜਾਬ ਸਰਕਾਰ ਅਤੇ ਕੇਦਰ ਸਰਕਾਰ ਵੱਲੋ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ। ਇਹ ਗਰੀਬੀ ਨੂੰ ਜੜੋ ਪੁੱਟਣ ਲਈ ਇੱਕ ਮਿਸ਼ਨ ਦੇ ਰੂਪ ਵਿੱਚ ਸ਼ੁਰੂ ਹੋਇਆ ਪ੍ਰੋਗਰਾਮ ਹੈ। ਇਸ ਮਿਸ਼ਨ ਅਧੀਨ ਗਰੀਬ ਪਰਿਵਾਰ ਦੀਆਂ ਔਰਤਾਂ ਵੱਲੋਂ ਸਵੈ ਸਹਾਇਤਾ ਸਮੂਹ ਬਣਾ ਕੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਵੱਖ ਵੱਖ ਧੰਦੇ ਅਪਣਾਏ ਜਾਂਦੇ ਹਨ। ਇਸ ਮਿਸ਼ਨ ਅਧੀਨ ਬੈਂਕਾਂ ਵੱਲੋਂ ਸਵੈ ਸਹਾਇਤਾਂ ਸਮੂਹਾਂ ਨੂੰ ਘੱਟ ਵਿਆਜ ਦਰਾਂ ਤੋ ਕਰਜ਼ੇ ਦਿੱਤੇ ਜਾਂਦੇ ਹਨ ਅਤੇ ਔਰਤਾਂ ਨੂੰ ਸਵੈ ਨਿਰਭਰ ਬਣਾਇਆ ਜਾਂਦਾ ਹੈ। ਇਸ ਮਿਸ਼ਨ ਅਧੀਨ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਵਰਗ ਨਾਲ ਸਬੰਧਤ ਗਰੀਬ ਪਰਿਵਾਰ ਦੀਆਂ ਔਰਤਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਬਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਂਦਾ ਹੈ।
ਇਸ ਮਿਸ਼ਨ ਅਧੀਨ ਅੱਜ ਜਿਲਾ ਪੇਡੂ ਵਿਕਾਸ ਭਵਨ ਤਰਨਤਾਰਨ ਵਿਖੇ ਲੋਨ ਮੇਲਾ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਲੋਨ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋ 57 ਸਵੈ-ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੇਡਿਟ ਲਿਮਟ 3,42,00,000 ਰੁਪਏ (ਤਿੰਨ ਕਰੋੜ ਬਤਾਲੀ ਲੱਖ) ਦੇ ਕਰਜ਼ੇ ਲਈ ਮਨਜ਼ੂਰੀ ਪੱਤਰ ਵੰਡੇ ਗਏ ਅਤੇ 51 ਸਵੈ ਸਹਾਇਤਾ ਸਮੂਹਾਂ ਨੂੰ 30-30 ਹਜ਼ਾਰ ਰੁਪਏ ਦੇ ਰਿਵਾਲਵਿੰਗ ਫੰਡ ਤਕਸੀਮ ਕੀਤੇ। ਜਿਸ ਨਾਲ ਪੇਂਡੂ ਖੇਤਰ ਦੀਆਂ ਔਰਤਾਂ ਆਪਣੇ ਸਵੈ ਰੋਜਗਾਰ ਦੇ ਧੰਦੇ ਸ਼ੁਰੂ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣਗੀਆ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵੱਲੋਂ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਜੋ ਕਰਜ਼ੇ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਇਸ ਕਰਜ਼ੇ ਨਾਲ ਸਵੈ-ਸਹਾਇਤਾ ਸਮੂਹ ਦੇ ਮੈਬਰਾਂ ਵੱਲੋ ਆਪਣਾ ਕਾਰੋਬਾਰ ਸ਼ੁਰੂ ਕੀਤਾ ਜਾਵੇ। ਜਿਸ ਨਾਲ ਉਹ ਗਰੀਬੀ ਰੇਖਾ ਤੋਂ ਉੱਪਰ ਉਠ ਸਕਣ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਪੀ. ਸੀ. ਐਸ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।