The Deputy Commissioner is personally visiting the quarantine centers and resolving the problems of the isolated residents of the district.

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਕੋਆਰੰਟੀਨ ਕੇਂਦਰਾਂ ਵਿੱਚ ਆਪ ਜਾ ਕੇ ਬਾਹਰਲੇ ਰਾਜਾਂ ਤੋਂ ਆਏ ਇਕਾਂਤਵਾਸ ਵਿੱਚ ਰਹਿ ਰਹੇ ਜ਼ਿਲਾ ਵਾਸੀਆਂ ਦੀਆਂ ਮੁਸ਼ਕਿਲਾਂ ਕਰ ਰਹੇ ਹਨ ਹੱਲ
ਦਿਨ ਰਾਤ ਡਿਊਟੀ ‘ਤੇ ਤਾਇਨਾਤ ਸਰਕਾਰੀ ਮੁਲਾਜ਼ਮਾਂ ਦੀ ਹੌਂਸਲਾਂ ਅਫ਼ਜਾਈ ਕਰਨ ਦੇ ਨਾਲ-ਨਾਲ ਉਹਨਾਂ ਲਈ ਬਣ ਰਹੇ ਹਨ ਪ੍ਰੇਰਣਾ ਸਰੋਤ
ਤਰਨ ਤਾਰਨ, 4 ਮਈ :
ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਜ਼ਿਲਾ ਤਰਨ ਤਾਰਨ ਵਿੱਚ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਆਪ ਜਾ ਕੇ, ਜਿੱਥੇ ਬਾਹਰਲੇ ਰਾਜਾਂ ਤੋਂ ਆਏ ਇਕਾਂਤਵਾਸ ਵਿੱਚ ਰਹਿ ਰਹੇ ਜ਼ਿਲਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰ ਰਹੇ ਹਨ, ਉੱਥੇ ਇਹਨਾਂ ਕੇਂਦਰਾਂ ਵਿੱਚ ਦਿਨ ਰਾਤ ਡਿਊਟੀ ‘ਤੇ ਤਾਇਨਾਤ ਸਰਕਾਰੀ ਮੁਲਾਜ਼ਮਾਂ ਦੀ ਹੌਂਸਲਾਂ ਅਫ਼ਜਾਈ ਕਰਨ ਦੇ ਨਾਲ-ਨਾਲ ਉਹਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਇਹਨਾਂ ਇਕਾਂਤਵਾਸ ਕੇਂਦਰਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਰਹਿਣ ਵਾਲੇ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਾ ਆਵੇ। ਸ਼ਰਧਾਲੂਆਂ ਨੂੰ ਇਕਾਂਤਵਾਸ ਕੇਂਦਰਾਂ ਵਿੱਚ ਸਭ ਤੋਂ ਪਹਿਲਾਂ ਜ਼ਰੂਰੀ ਲੋੜਾਂ ਦੀਆਂ ਵਸਤਾਂ ਟੂਥ ਬਰੱਸ਼, ਪੇਸਟ, ਸਾਬਣ, ਸੈਂਪੂ, ਮੱਗ ਅਤੇ ਬਾਲਟੀਆਂ ਆਦਿ ਉਹਨਾਂ ਦੇ ਕਮਰਿਆਂ ਵਿੱਚ ਮੁਹੱਈਆ ਕਰਵਾਏ ਗਏ। ਇੱਥੇ ਠਹਿਰੇ ਵਿਅਕਤੀਆਂ ਨੂੰ ਧਾਰਮਿਕ ਤੇ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਸ਼ਾਸਨ ਵੱਲੋਂ ਪੌਸ਼ਟਿਕ ਖਾਣਾ ਤੇ ਫਲ਼-ਫਰੂਟ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਨਾਂ ਵਿਅਕਤੀਆਂ ਨੂੰ ਸਿਹਤਮੰਦ ਰੱਖਣ ਅਤੇ ਰੋਜ਼ਾਨਾ ਦੀਆਂ ਹੋਰ ਲੋੜਾਂ ਦੀ ਪੂਰਤੀ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਛੋਟੇ ਬੱਚਿਆ, ਬਜ਼ੁਰਗਾਂ ਅਤੇ ਔਰਤਾਂ ਲਈ ਵਿਸੇਸ ਤੌਰ ‘ਤੇ ਲੋੜੀਂਦੀਆਂ ਚੀਜ਼ਾਂ ਵੀ ਮੁਹੱਈਆਂ ਕਰਵਾਈਆਂ ਜਾਂਦੀਆਂ ਹਨ
ਉਹਨਾਂ ਦੱਸਿਆ ਕਿ ਇੱਥੇ ਰਹਿ ਰਹੇ ਯਾਤਰੀਆਂ ਵਿਚਕਾਰ ਸਮਾਜਿਕ ਦੂਰੀ ਦਾ ਵਿਸ਼ੇਸ ਖਿਆਲ ਰੱਖਿਆ ਜਾ ਰਿਹਾ ਹੈ। ਹਰੇਕ ਕਮਰੇ ’ਚ ਬੈਡ, ਗੱਦੇ ਤੇ ਸਿਰਹਾਣੇ ਤੋਂ ਇਲਾਵਾ ਪੱਖੇ ਤੇ ਟਿਊਬ ਲਾਈਟ ਦਾ ਪ੍ਰਬੰਧ ਹੈ। ਮੈਡੀਕਲ ਸਹੂਲਤ ਲਈ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਨੂੰ ਦਵਾਈ ਦੀ ਜ਼ਰੂਰਤ ਹੋਵੇ ਤਾਂ ਮੁਹੱਈਆ ਕਰਵਾਈ ਜਾ ਸਕੇ। ਉਨਾਂ ਦੱਸਿਆ ਕਿ ਇਨਾਂ ਸ਼ਰਧਾਲੂਆਂ ਦੇ ਰਹਿਣ ਵਾਲੇ ਕਮਰਿਆਂ ਅਤੇ ਬਾਸ਼ਰੂਮਾਂ ਨੂੰ ਨਿਯਮਿਤ ਤੌਰ ‘ਤੇ ਸੈਨੇਟਾਈਜ਼ ਕਰਵਾਇਆ ਜਾਂਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਚੱਲਦੇ ਜ਼ਿਲੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ ਬਣਾਏ ਗਏ 6 ਇਕਾਂਤਵਾਸ ਕੇਂਦਰਾਂ ਵਿੱਚ ਬਾਹਰਲੇ ਰਾਜਾਂ ਤੋਂ ਆਏ ਜ਼ਿਲੇ ਦੇ ਲੋਕਾਂ ਨੂੰ ਰੱਖਿਆ ਗਿਆ ਹੈ। ਇਹਨਾਂ ਇਕਾਂਤਵਾਸ ਕੇਂਦਰਾਂ ਵਿੱਚ ਲੋਕਾਂ ਨੂੰ ਲਿਆਉਣ ਤੋਂ ਪਹਿਲਾਂ ਹੀ ਜ਼ਿਲੇ ਪ੍ਰਸ਼ਾਸਨ ਵੱਲੋਂ ਲੋੜੀਂਦੇ ਇੰਤਜ਼ਾਮ ਕੀਤੇ ਗਏ ਸਨ।
————-