Close

The deputy commissioner made an unannounced visit to the government middle school and government elementary school Margindpur today

Publish Date : 24/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਰਗਿੰਦਪੁਰ ਦਾ ਅਚਨਚੇਤੀ ਦੌਰਾ
ਸਾਇੰਸ ਅਧਿਆਪਕ ਸ੍ਰੀ ਹਰਪ੍ਰੀਤ ਸਿੰਘ ਦੇ ਸਕੂਲ ਪ੍ਰਤੀ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ
ਤਰਨ ਤਾਰਨ, 23 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਮਰਗਿੰਦਪੁਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਰਗਿੰਦਪੁਰ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਮਨਪ੍ਰੀਤ ਸਿੰਘ ਅਤੇ ਬੀ. ਡੀ. ਪੀ. ਓ. ਭਿੱਖੀਵਿੰਡ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਨਾਲ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੜਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕਾਂ ਤੇ ਵਿਦਿਆਰਥੀ ਨੂੰ ਆਪਣੇ ਸਕੂਲਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਉਹਨਾਂ ਦੀਆਂ ਸੰਸਥਾਵਾਂ ਦਾ ਵਾਤਾਵਰਣ ਸਾਫ਼ ਤੇ ਮਾਹੌਲ ਹਰਿਆ-ਭਰਿਆ ਲੱਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਮਿਡਲ ਸਕੂਲ ਮਰਗਿੰਦਪੁਰ ਦੇ ਸਾਇੰਸ ਅਧਿਆਪਕ ਸ੍ਰੀ ਹਰਪ੍ਰੀਤ ਸਿੰਘ ਦੇ ਸਕੂਲ ਪ੍ਰਤੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਗਣਤੰਤਰ ਦਿਵਸ ਮੌਕੇ ‘ਤੇ 26 ਜਨਵਰੀ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕਰਨ ਦੇ ਆਦੇਸ਼ ਦਿੱਤੇ ।ਇਸ ਮੌਕੇ ਉਨ੍ਹਾਂ ਬੀ. ਡੀ. ਪੀ. ਓ. ਭਿੱਖੀਵਿੰਡ ਨੂੰ ਕਿਹਾ ਕਿ ਉਹਨਾਂ ਹੋਰ ਸਕੂਲਾਂ ਵਿੱਚ ਵੀ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਖੇਡ ਗਰਾਊਂਡਾਂ ਤੇ ਸਕੂਲਾਂ ਦੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਤਰਜ਼ ਉੱਤੇ ਕੰਮ ਕਰਨ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਡਿਸਪੈਂਸਰੀ ਦਿਆਲਪੁਰਾ ਦਾ ਵੀ ਦੌਰਾ ਕੀਤਾ ਅਤੇ ਇਥੋਂ ਦੇ ਸਟਾਫ਼ ਨੂੰ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨ ਦੀ ਹਦਾਇਤ ਕੀਤੀ। ਜਿਕਰਯੋਗ ਹੈ ਕਿ ਸ੍ਰੀ ਰਿਸ਼ੀਪਾਲ ਸਿੰਘ ਸਰਕਾਰੀ ਡਿਸਪੈਂਸਰੀ ਦਿਆਲਪੁਰਾ ਵਿਖੇ ਬਤੌਰ ਮੈਡੀਕਲ ਅਫ਼ਸਰ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।