The Deputy Commissioner reviewed the Independence Day celebrations
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਤਰਨਤਾਰਨ
ਡਿਪਟੀ ਕਮਿਸ਼ਨਰ ਨੇ ਲਿਆ ਅਜਾਦੀ ਦਿਵਸ ਮਨਾਉਣ ਦਾ ਜਾਇਜ਼ਾ
15 ਅਗਸਤ ਨੂੰ ਮੀਤ ਹੇਅਰ ਲਹਿਰਾਉਣਗੇ ਤਿਰੰਗਾ
ਤਰਨਤਾਰਨ , 6 ਅਗਸਤ ( )- ਜਿ਼ਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਇਸ ਵਾਰ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਤੇ ਤਿਰੰਗਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਪਰੇਡ ਵਿਚ ਹਿੱਸਾ ਲੈਣਗੀਆਂ।
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਵੱਧ-ਚੜ• ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਸਾਲ 75 ਵਾਂ ਅਜਾਦੀ ਦਿਵਸ ਮਨਾਇਆ ਜਾ ਰਿਹਾ ਹੈ, ਸੋ ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀ, ਬਲਕਿ ਜਿਲਾ ਵਾਸੀ ਵੀ ਪ੍ਰੋਗਰਾਮ ਵਿੱਚ ਉਤਸਾਹ ਨਾਲ ਹਿੱਸਾ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਜਗਵਿੰਦਰ ਜੀਤ ਸਿੰਘ ਗਰੇਵਾਲ, ਸਕੱਤਰ ਸਿੰਘ ਬੱਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ
ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ।