Close

The Deputy Commissioner visited the offices set up in the District Administrative Complex and reviewed the functioning of the department

Publish Date : 10/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਬਣੇ ਦਫ਼ਤਰਾਂ ਦਾ ਦੌਰਾ ਕਰਕੇ ਵਿਭਾਗੀ ਕੰਮ-ਕਾਜ ਦਾ ਲਿਆ ਜਾਇਜ਼ਾ
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਤਰਨ ਤਾਰਨ, 09 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਵਿਭਾਗੀ ਕੰਮ-ਕਾਜ ਦਾ ਜਾਇਜ਼ਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ, ਚੋਣ ਦਫ਼ਤਰ, ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦਫ਼ਤਰ, ਸਮਾਜਿਕ ਨਿਆ ਤੇ ਅਧਿਕਾਰਤਾ ਵਿਭਾਗ, ਸਹਿਕਾਰੀ ਸਭਾਵਾਂ ਵਿਭਾਗ, ਅੰਕੜਾ ਵਿਭਾਗ, ਬਾਗਬਾਨੀ ਵਿਭਾਗ ਵਿੱਚ ਪਹੁੰਚ ਕੇ ਉੱਥੇ ਦਾ ਕੰਮ-ਕਾਜ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਲਈ ਆਉਣ ਵਾਲੇ ਬਜ਼ੁਰਗਾਂ ਲਈ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇ ਅਤੇ ਉਹਨਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰੀ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ।