• Social Media Links
  • Site Map
  • Accessibility Links
  • English
Close

The District Bureau of Employment and Enterprises will organize a self-employment and placement camp on August 28 to provide employment to unemployed youth.

Publish Date : 27/08/2025

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 28 ਅਗਸਤ ਨੂੰ ਲਗਾਇਆ ਜਾਵੇਗਾ ਸਵੈ-ਰੋਜਗਾਰ ਤੇ ਪਲੇਸਮੈਂਟ ਕੈਂਪ
ਤਰਨ ਤਾਰਨ, 26 ਅਗਸਤ
ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 28 ਅਗਸਤ 2025 ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਤੇ ਸਵੈ-ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਡਿਪਟੀ ਡਾਇਰੈਕਟਰ ਮੱਛੀ ਪਾਲਣ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜਿਲ੍ਹਾ ਮੈਨੇਜਰ ਐਸ. ਸੀ. ਐਫ. ਸੀ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ।
ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ/ਟ੍ਰੇਨਿੰਗ/ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ , ਪਲੇਸਮੈਂਟ ਕੈਂਪ ਵਿੱਚ ਰਕਸ਼ਾ ਸੁਰੱਖਿਆ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਸਕਿਉਰਟੀ ਗਾਰਡਾ ਦੀ ਲੋੜ ਹੈ।  ਘੱਟੋ-ਘੱਟ ਯੋਗਤਾ ਦਸਵੀ ਪਾਸ (ਤਨਖਾਹ 15000 ਤੋਂ 20000/-ਰੁਪਏ) (ਉਮਰ ਹੱਦ 18 ਤੋਂ 35 ਸਾਲ) ਹੈ ( ਲੜਕੇ ਅਤੇ ਲੜਕੀਆਂ) ਉਮੀਦਵਾਰਾ ਦੀ ਲੋੜ ਹੈ। ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 3 ਇੰਚ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ ਹੈ, ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ  77173-97013  ਤੇ ਸੰਪਰਕ ਕੀਤਾ ਜਾ ਸਕਦਾ ਹੈ।