The District Electoral Officer checked the new votes cast at Booth No. 48 of village Pidi
Publish Date : 20/12/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਚੋਣ ਅਫ਼ਸਰ ਨੇ ਪਿੰਡ ਪਿੱਦੀ ਦੇ ਬੂਥ ਨੰਬਰ 48 ‘ਤੇ ਬਣੀਆਂ ਨਵੀਆਂ ਵੋਟਾਂ ਦੀ ਕੀਤੀ ਚੈਕਿੰਗ
ਤਰਨ ਤਾਰਨ, 19 ਦਸੰਬਰ :
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਜਿ਼ਲ੍ਹਾ ਤਰਨ ਤਾਰਨ ਦੇ ਪਿੰਡ ਪਿੱਦੀ ਦੇ ਬੂਥ ਨੰਬਰ 48 ‘ਤੇ ਬਣੀਆਂ ਨਵੀਆਂ ਵੋਟਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਯਕੀਨੀ ਬਣਾਇਆ ਗਿਆ ਕਿ ਵੋਟਾਂ ਬਣਾਉਣ ਦਾ ਕੰਮ ਸੰਚਾਰੂ ਢੰਗ ਨਾਲ ਚੱਲ ਰਿਹਾ ਹੈ।
ਇਸ ਦੌਰਾਨ ਉਹਨਾਂ ਵੱਲੋਂ ਨੌਜਵਾਨ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ, ਸੋਧ ਕਰਨ, ਆਦਿ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਹ ਵੀ ਦੱਸਿਆ ਗਿਆ ਹੈ ਕਿ ਵੋਟ ਪਾਉਣਾ ਹਰੇਕ ਨਾਗਰਿਕ ਦੀ ਮੁੱਢਲੀ ਜ਼ਿੰਮੇਵਾਰੀ ਹੈ, ਕਿਉਕਿ ਸਾਡੀ ਇੱਕ ਵੋਟ ਰਾਸ਼ਟਰ ਦੀ ਤਰੱਕੀ ਵਿੱਚ ਸਹਾਇਕ ਹੋ ਸਕਦੀ ਹੈ ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ, 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦਾ ਕੰਮ ਚੱਲ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਭਵਿੱਖ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨਾ ਹੈ ਤਾਂ ਕਿ ਭਵਿੱਖ ਵਿੱਚ ਜਿੰਮੇਵਾਰ ਵੋਟਰ ਬਣ ਸਕਣ ।
—————