Close

The District Magistrate imposed complete ban on gatherings of 5 or more persons within a radius of 200 meters of the counting centers

Publish Date : 17/02/2021
DC
ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ
5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਮੁਕੰਮਲ ਪਾਬੰਦੀ
ਤਰਨ ਤਾਰਨ, 16 ਫਰਵਰੀ :
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ-2021 ਦੀਆਂ ਚੋਣਾਂ ਲਈ ਗਿਣਤੀ 17 ਫਰਵਰੀ, 2021 ਨੂੰ ਹੋ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਂ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਵੋਟਾਂ ਦੀ ਗਿਣਤੀ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ  ਨੂੰ ਬਣਾਈ ਰੱਖਣ ਲਈ ਕਾਊਂਟਿੰਗ ਕੇਂਦਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਅਤੇ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਉਮੀਦਵਾਰਾਂ/ਪਾਰਟੀ ਸਮਰਥਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਿਤ ਮੂਵਮੈਂਟ/ਪਬਲਿਕ ਮੀਟਿੰਗ/ਰੈਲੀ ਆਦਿ ਕਰਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮੁਕੰਮਲ ਪਾਬੰਦੀ ਲਗਾਈ ਗਈ ਹੈ।