Close

The full dress rehearsal of the district level Republic Day event was held under the leadership of the Deputy Commissioner

Publish Date : 25/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਜੈ ਕ੍ਰਿਸ਼ਨ ਸਿੰਘ ਰੋੜੀ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
ਤਰਨ ਤਾਰਨ, 24 ਜਨਵਰੀ
ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਵੱਲੋਂ ਪਰੇਡ ਦਾ ਮੁਆਇਨਾ ਕਰਨ ਤੋਂ ਉਪਰੰਤ ਪਰੇਡ ਕਮਾਂਡਰ ਡੀ. ਐੱਸ. ਪੀ. ਰਾਜ ਕੁਮਾਰ ਚੌਧਰੀ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ, ਗੱਤਕਾ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਵਿੱਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਜੈ ਕ੍ਰਿਸ਼ਨ ਸਿੰਘ ਰੋੜੀ, ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।
ਇਸ ਮੌਕੇ ਐਸ. ਡੀ. ਐਮ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਦਿਲਬਾਗ਼ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਪੁਨੀਤ ਕੁਮਾਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਨੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।