Close

The Guardians of Governance will be deployed to each procurement center to assist in streamlining the wheat procurement process.

Publish Date : 20/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਕਰਨ ਲਈ ਹਰ ਇੱਕ ਖਰੀਦ ਕੇਂਦਰ ‘ਤੇ  ਤਾਇਨਾਤ ਰਹਿਣਗੇ ਗਾਰਡੀਅਨਜ਼ ਆੱਫ਼ ਗਵਰਨੈਂਸ-ਡਿਪਟੀ ਕਮਿਸ਼ਨਰ
ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ
ਪੁਖ਼ਤਾ ਪ੍ਰਬੰਧ
ਤਰਨ ਤਾਰਨ 20 ਅਪ੍ਰੈਲ :
ਜ਼ਿਲ੍ਹੇ ਵਿੱਚ ਬਣਾਏ ਗਏ 111 ਖਰੀਦ ਕੇਂਦਰਾਂ ‘ਤੇ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ ਲਈ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟਾਈਜੇਸ਼ਨ ਆਦਿ ਦੇ ਜ਼ਿਲਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਕੀਤੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖ਼ਰੀਦ `ਤੇ ਨਿਗਾ ਰੱਖਣ ਲਈ ਮੰਡੀਆਂ ਵਿੱਚ ਗਾਰਡੀਅਨਜ਼ ਆਫ਼ ਗਵਰਨੈਂਸ ਵੀ ਤਾਇਨਾਤ ਕੀਤੇ ਜਾਣਗੇ।
ਉਨਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਕਰਨ ਤੋਂ ਇਲਾਵਾ ਗਾਰਡੀਅਨਜ਼ ਆਫ਼ ਗਵਰਨੈਂਸ ਖ਼ਰੀਦ ਪ੍ਰਕਿਰਿਆ ਵਿੱਚ ਜੇ ਕੋਈ ਕਮੀ ਹੋਵੇਗੀ ਤਾਂ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਗੇ।ਉਹਨਾਂ ਕਿਹਾ ਕਿ ਹਰ ਇੱਕ ਖਰੀਦ ਕੇਂਦਰ ‘ਤੇ 2 ਗਾਰਡੀਅਨਜ਼ ਆੱਫ਼ ਗਵਰਨੈਂਸ ਤਾਇਨਾਤ ਰਹਿਣਗੇ ਅਤੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਰੱਖਣ ਲਈ ਜਾਗਰੂਕ ਵੀ ਕਰਨਗੇ।
ਇਸ ਤੋਂ ਇਲਾਵਾ ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ ਅਤੇ ਕਿਸਾਨਾਂ ਦੀ ਪੀਣ ਵਾਲੇ ਸਾਫ਼ ਪਾਣੀ ਅਤੇ ਹੱਥਾਂ ਦੀ ਸਫ਼ਾਈ ਲਈ ਸਾਬਣ, ਸਾਫ਼-ਸੁਥਰੇ ਪੈਖਾਨੇ ਤੇ ਮਾਸਕ ਪਹਿਨਣ ਆਦਿ ਦੀ ਸਹੂਲਤ ਮੁਹੱਈਆ ਹੋਣ ਦਾ ਧਿਆਨ ਰੱਖਣਗੇ।ਉਹਨਾਂ ਕਿਹਾ ਕਿ ਕਿਸੇ ਵੀ ਖਰੀਦ ਕੇਂਦਰ ‘ਤੇ ਲੋੜੀਂਦੀਆਂ ਸਹੂਲਤਾਂ ਵਿੱਚ ਕਮੀ ਹੋਣ ਦੀ ਸੂਰਤ ਵਿੱਚ ਸਬੰਧਿਤ ਐੱਸ. ਡੀ. ਐੱਮ. ਦੇ ਧਿਆਨ ਵਿੱਚ ਲਿਆਉਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਜ਼ਿਲੇ ਦੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦੇ ਹੋਏ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਅਪਣਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅਤੇ ਇੰਚਾਰਜ ਗਾਰਡੀਅਨਜ਼ ਆੱਫ਼ ਗਵਰਨੈਂਸ ਰਿਟਾਇਰਡ ਕਰਨਲ ਸ੍ਰੀ ਅਮਰਜੀਤ ਸਿੰਘ ਗਿੱਲ ਵੀ ਹਾਜ਼ਰ ਸਨ।
———