Close

The health department Tarn Taran is fighting against the virus (Covid-19) with full spirit and success.

Publish Date : 13/04/2020
MLA
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਹਤ ਵਿਭਾਗ ਤਰਨ ਤਾਰਨ ਕਰੋਨਾ ਵਾਇਰਸ (ਕੋਵਿਡ-19) ਖ਼ਿਲਾਫ ਪੂਰੀ ਤਨਦੇਹੀ ਤੇ ਕਾਮਯਾਬੀ ਦੇ ਨਾਲ ਲੜ ਰਿਹਾ ਹੈ ਜੰਗ- ਸ਼੍ਰੀ ਨਵਜੋਤ ਸਿੰਘ ਸਿੱਧੂ
ਸਿਵਲ ਹਸਪਤਾਲ ਤਰਨ ਤਾਰਨ ਨੂੰ ਦਿੱਤੇ ਪੀ. ਪੀ. ਈ ਕਿੱਟਸ, ਸੈਨੇਟਾਈਜ਼ਰ, ਦਸਤਾਨੇ ਅਤੇ ਮਾਸਕ 
ਤਰਨ ਤਾਰਨ, 13 ਅਪ੍ਰੈਲ :
ਸ਼੍ਰੀ ਨਵਜੋਤ ਸਿੰਘ ਸਿੱਧੂ ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਵੇਰੇ ਵਿਸਾਖੀ ਦੇ ਸ਼ੁਭ ਮੌਕੇ `ਤੇ ਸਿਵਲ ਹਸਪਤਾਲ, ਤਰਨ ਤਾਰਨ ਵਿਖੇ ਆਪ ਪਹੁੰਚ ਕੇ, ਪੀ. ਪੀ. ਈ. ਕਿੱਟਸ, ਸੈਨੇਟਾਈਜ਼ਰ, ਦਸਤਾਨੇ, ਐੱਨ. 95 ਮਾਸਕ, ਤਿੰਨ ਲੇਅਰ ਵਾਲੇ ਮਾਸਕ ਦਿੱਤੇ। 
ਇਸ ਮੌਕੇ ਸ਼੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਸਮੁੱਚਾ ਸਿਹਤ ਵਿਭਾਗ ਤਰਨ ਤਾਰਨ ਕਰੋਨਾ ਵਾਇਰਸ (ਕੋਵਿਡ-19) ਖ਼ਿਲਾਫ ਆਪਣੀ ਪੂਰੀ ਤਨਦੇਹੀ ਦੇ ਨਾਲ ਜੰਗ ਲੜ ਰਿਹਾ ਹੈ ਅਤੇ ਅੱਜ ਦੀ ਘੜੀ ਤੱਕ ਪੂਰੀ ਤਰ੍ਹਾਂ ਕਾਮਯਾਬ ਹੈ। ਇਸ ਸਾਰੇ ਦਾ ਸਿਹਰਾ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਵਰਕਰਾਂ ਦੇ ਸਿਰ ਜਾਂਦਾ ਹੈ।ਸ੍ਰੀ ਸਿੱਧੂ ਨੇ ਸਮੁੱਚੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦੇ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਵਾਅਦਾ ਕੀਤਾ।
ਇਸ ਮੌਕੇ ‘ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਸ਼੍ਰੀ ਨਵਜੋਤ ਸਿੰਘ ਸਿੱਧੂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚਣ ‘ਤੇ ਜੀ ਆਇਆ ਨੂੰ ਕਿਹਾ ਅਤੇ ਸਿਹਤ ਕਰਮਚਾਰੀਆਂ ਦੀ ਇਸ ਘੜ੍ਹੀ ਵਿੱਚ ਮੱਦਦ ਕਰਨ ਵਾਸਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕਰੋਨਾ ਵਾਇਰਸ (ਕੋਵਿਡ-19) ਦੀ ਲਾਗ ਦੇ ਫੈਲਣ ਤੋਂ ਲੈ ਕੇ ਹੁਣ ਤੱਕ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦਿਨ-ਰਾਤ ਇਕ ਕਰਕੇ ਇਸ ਬਿਮਾਰੀ ਵਿਰੁੱਧ ਜੰਗ ਲੜੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਿਹਤ ਵਰਕਰਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਵਰਨਜੀਤ ਧਵਨ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰ ਮੋਹਨ ਗੁਪਤਾ, ਗੁਰਦੇਵ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
——————-