Close

The incidents of stubble burning are being monitored through satellite – Deputy Commissioner

Publish Date : 08/11/2023

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਰਾਲੀ ਸਾੜਨ ਦੀਆਂ ਘਟਨਾਂਵਾਂ ‘ਤੇ ਉਪਗ੍ਰਹਿ ਰਾਹੀਂ ਰੱਖੀ ਜਾ ਰਹੀ ਹੈ ਨਜ਼ਰ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਪਰਾਲੀ ਸਾੜਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਾਲਾਨ
ਤਰਨ ਤਾਰਨ, 06 ਨਵੰਬਰ :
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਉਪਗ੍ਰਹਿ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ।ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ਅਨੁਸਾਰ ਪਰਾਲੀ ਦਾ ਪ੍ਰਬੰਧਨ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਬਿਹਤਰੀ ਲਈ ਹੀ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜਦ ਅਸੀਂ ਪਰਾਲੀ ਨੂੰ ਅੱਗ ਲਗਾ ਕੇ ਸਾੜਦੇ ਹਾਂ ਤਾਂ ਅਸੀਂ ਪ੍ਰਤੀ ਏਕੜ 25 ਤੋਂ 35 ਕੁਇੰਟਲ ਤੱਕ ਆਰਗੈਨਿਕ ਮਾਦਾ ਨਸ਼ਟ ਕਰ ਦਿੰਦੇ ਹਾਂ ਜੋ ਕਿ ਜਮੀਨ ਦੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜਦ ਕਿ ਜੇਕਰ ਇਸ ਨੂੰ ਮਿੱਟੀ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰੀਏ ਦਾ ਇਸ ਨਾਲ ਜਮੀਨ ਵਿਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਇਸ ਨਾਲ ਜਮੀਨ ਦੀ ਊਪਜਾਊ ਸ਼ਕਤੀ ਵੱਧਦੀ ਹੈ।ਇਸੇ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਆਖ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਲਚਿੰਗ ਵਾਲੀ ਤਕਨੀਕ ਨਾਲ ਕਿਸਾਨ ਬਹੁਤ ਆਸਾਨੀ ਅਤੇ ਸਸਤੇ ਤਰੀਕੇ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ।ਉਹਨਾਂ ਕਿਹਾ ਕਿ ਜਿਹੜੇ ਕਿਸਾਨ ਮਸ਼ੀਨਾਂ ਕਿਰਾਏ ‘ਤੇ ਲੈਣਾ ਚਾਹੁੰੰਦੇ ਹਨ ਉਹ ਆਈ ਖੇਤ ਐਪ ਰਾਹੀਂ ਮਸ਼ੀਨਾਂ ਦੀ ਜਾਣਕਾਰੀ ਲੈ ਕੇ ਮਸ਼ੀਨਾਂ ਕਿਰਾਏ ਤੇ ਲੈ ਸਕਦੇ ਹਨ।