Close

The message of making Punjab drug-free was conveyed through the “Nasha Mukti Yatras” organized in various villages of the district as part of the war against drugs.

Publish Date : 19/05/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀਆਂ ਗਈਆਂ “ਨਸ਼ਾ ਮੁਕਤੀ ਯਾਤਰਾਵਾਂ” ਰਾਹੀਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ
ਹਲਕਾ ਵਿਧਾਇਕਾਂ ਦੀ ਅਗਵਾਈ ਹੇਠ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਭਾਗ
ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਚੁੱਕੀ ਸਹੁੰ
ਤਰਨ ਤਾਰਨ, 18 ਮਈ :
ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾਵਾਂ” ਕੱਢੀਆਂ ਗਈਆਂ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਕੱਕਾ ਕੰਡਿਆਲਾ, ਮੁਗਲ ਚੱਕ ਅਤੇ ਪਿੰਡ ਬੀਹਲਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਨਲ ਖਾਤਮੇ ਲਈ ਸ਼ੁਰੂ ਕੀਤੀ ਗਈ ਇਸ ਲੜਾਈ ਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਮਾੜੀ ਮੇਘਾ, ਮਾੜੀ ਉਦੋਕੇ ਅਤੇ ਮਾੜੀ ਕੰਬੋਕੇ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਦੌਰਾਨ ਵੱਖ-ਵੱਖ ਸਭਾਵਾਂ ਨੂੰ ਸੰਬੋਧਨ ਕਰਦਿਆਂ ਸ. ਸਰਵਨ ਸਿੰਘ ਧੁੰਨ ਨੇ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ।ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।
ਸ੍ਰ. ਧੁੰਨ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ।
ਇਸ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਪਿੰਡ ਭੈਣੀ ਮੱਟੂਆਂ, ਗਿੱਲ ਵੜੈਚ ਅਤੇ ਕੋਟ ਜਸਪਤ (ਤੇਜਾ ਸਿੰਘ ਵਾਲਾ) ਕੰਬੋਆ ਵਿਖੇ “ਨਸ਼ਾ ਮੁਕਤੀ ਯਾਤਰਾ” ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਸਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ।