“The Minister of Public Works and Electricity in Punjab, Sri Harbhajan Singh E.T.O. has allocated 14.51 crore rupees for the repair work of roads with stone paving.”
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ 14.51 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਤਰਨ ਤਾਰਨ, 11 ਫਰਵਰੀ :
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ., ਵੱਲੋਂ ਅੱਜ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਅਤੇ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਤਰਨ ਤਾਰਨ ਦੀ ਹਾਜ਼ਰੀ ਵਿੱਚ ਅੱਜ 10.71 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਤਰਨ ਤਾਰਨ-ਮਾਨੋਚਾਹਲ-ਸ਼ਾਹਬਾਜ਼ਪੁਰ-ਦਿਆਲਪੁਰ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 23.71 ਕਿ.ਮੀ. ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 10.71 ਕਰੋੜ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਨੇ ਦੱਸਿਆ ਕਿ ਇਹ ਸੜਕ ਤਰਨ ਤਾਰਨ ਨੂੰ ਮਾਨੋਚਾਹਲ, ਸ਼ਾਹਬਾਜ਼ਪੁਰ, ਦਿਆਲਪੁਰ, ਪਲਾਸੌਰ, ਸੂਰਵਿੰਡ ਨਾਲ ਜੋੜਦੀ ਹੈ। ਸ਼ਹਿਰ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਪਿੰਡ ਵਾਸੀਆਂ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ । ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੜਕ ਤੇ ਥਰਮੋਪਲਾਸਟਿਕ ਮਾਰਕਿੰਗਸ ਅਤੇ ਕੈਟ-ਆਈ ਦੀ ਸੁਵਿਧਾ ਵੀ ਦਿੱਤੀ ਜਾਵੇਗੀ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਹਾਜ਼ਰੀ ਵਿੱਚ ਅੰਮ੍ਰਿਤਸਰ-ਤਰਨ ਤਾਰਨ-ਸਰਹਾਲੀ ਹਰੀਕੇ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ । ਸ੍ਰੀ ਹਰਭਜਨ ਸਿੰਘ ਈ. ਟੀ. ਓ ਨੇ ਦੱਸਿਆ ਕਿ ਤਰਨ ਤਾਰਨ ਨਗਰ ਪਾਲਿਕਾ ਦੀ ਹਦੂਦ ਅੰਦਰ ਆਉਂਦੀ ਇਹ ਸੜਕ ਦੀ ਕੁੱਲ਼ ਲੰਬਾਈ 4.68 ਕਿਲੋਮੀਟਰ ਹੈ। ਇਸ ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 3.8 ਕਰੋੜ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਇਹ ਸੜਕ ਤਰਨ ਤਾਰਨ ਸ਼ਹਿਰ ਵਾਸੀਆਂ ਲਈ ਬਹੁਤ ਹੀ ਮਹੱਤਵਪੂਰਨ ਹੈ।ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੜਕ ਤੇ ਥਰਮੋਪਲਾਸਟਿਕ ਮਾਰਕਿੰਗਸ ਅਤੇ ਕੈਟ-ਆਈ ਦੀ ਸੁਵਿਧਾ ਵੀ ਦਿੱਤੀ ਜਾਵੇਗੀ।