Close

The number of patients suffering from corona virus has increased to 8 in Tarn Taran district – Deputy Commissioner

Publish Date : 29/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋਈ-ਡਿਪਟੀ ਕਮਿਸ਼ਨਰ
ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ
ਤਰਨ ਤਾਰਨ, 28 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ।ਉਹਨਾਂ ਦੱਸਿਆ ਕਿ ਅੱਜ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਪੋਜ਼ਟਿਵ ਆਈ ਹੈ, ਜੋ ਕਿ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਿਸ ਆਏ ਸ਼ਰਧਾਲੂਆਂ ਵਿੱਚੋਂ ਹੁਣ ਤੱਕ 7 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਇਸ ਤੋਂ ਇਲਾਵਾ ਪਿੰਡ ਬਾਸਰਕੇ ਨਾਲ ਸਬੰਧਿਤ ਇੱਕ ਔਰਤ ਦੀ ਰਿਪੋਰਟ ਵੀ ਪੋਜ਼ਟਿਵ ਆਈ ਸੀ, ਜੋ ਕਿ ਆਪਣੇ ਪੇਕੇ ਪਿੰਡ ਲੋਹੁਕਾ ਵਿਖੇ ਰਹਿ ਰਹੀ ਸੀ।ਉਹਨਾਂ ਦੱਸਿਆ ਕਿ ਇਹਨਾਂ ਸਾਰੇ ਮਰੀਜ਼ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਖੇ ਦਾਖਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਸਬਾ ਖੇਮਕਰਨ ਨੂੰ ਵੀ ਕੰਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਹਨਾਂ ਕੰਨਟੇਨਮੈਂਟ ਜ਼ੋਨ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਬਾਹਰਲੇ ਵਿਅਕਤੀ ਨੂੰ ਕੰਨਟੇਨਮੈਂਟ ਜ਼ੋਨ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਕੰਨਟੇਨਮੈਂਟ ਜ਼ੋਨ ਵਿੱਚ ਬਿਜਲੀ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇਗੀ।ਇਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਇਹਨਾਂ ਕੰਨਟੇਨਮੈਂਟ ਜ਼ੋਨ ਵਿੱਚ ਮੈਡੀਕਲ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ।ਕੰਨਟੇਨਮੈਂਟ ਜ਼ੋਨ ਵਿੱਚ ਹੋਰ ਸ਼ੱਕੀ ਮਰੀਜਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ 8 ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਸਮੇਤ ਕੁੱਲ 302 ਸੈਂਪਲ ਲਏ ਗਏ, ਜਿੰਨ੍ਹਾਂ ਦੀ ਰਿਪੋਰਟ ਕੱਲ੍ਹ ਤੱਕ ਆਵੇਗੀ।ਉਹਨਾਂ ਦੱਸਿਆ ਕਿ ਇਹਨਾਂ 8 ਮਰੀਜ਼ਾਂ ਦੇ ਲੱਗੱਭਗ 40 ਪਰਿਵਾਰਕ ਮੈਂਬਰਾਂ ਨੂੰ ਵੀ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਵਿੱਚ ਰੱਖਿਆ ਗਿਆ ਹੈ। 
————–