Close

The payment of more than 533 crores of wheat purchased to the farmers of the district-Deputy Commissioner

Publish Date : 26/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 533 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 4,51,621 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 4,21,725 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 23 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਅੱਜ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 533 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,51,621 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,21,725 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 4,21,725 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,43,801 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,14,338 ਮੀਟ੍ਰਿਕ ਟਨ, ਪਨਸਪ ਵੱਲੋਂ 84,115 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 70,302 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 5637 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 23000 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।