Close

The police department is maintaining law and order and helping the people in every possible way during the crisis of Covid-19 epidemic-I.G Maan

Publish Date : 19/06/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੁਲਿਸ ਵਿਭਾਗ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਸੰਕਟ ਦੌਰਾਨ ਲੋਕਾਂ ਦੀ ਹਰ ਤਰ੍ਹਾਂ ਨਾਲ ਕੀਤੀ ਜਾ ਰਹੀ ਹੈ ਮੱਦਦ-ਆਈ. ਜੀ. ਮਾਨ
ਹਫ਼ਤੇ ਵਿੱਚ 2 ਦਿਨ ਜ਼ਿਲ੍ਹਾ ਤਰਨ ਤਾਰਨ ਵਿਖੇ ਬਣਾਏ ਦਫ਼ਤਰ ਵਿੱਚ ਬੈਠਣਗੇ ਆਈ. ਜੀ. ਫਿਰੋਜ਼ਪੁਰ ਰੇਂਜ਼
“ਮਿਸ਼ਨ ਫਤਿਹ” ਅਧੀਨ 20 ਜੂਨ ਨੂੰ ਪੁਲਿਸ ਵਿਭਾਗ ਵੱਲੋਂ ਆਮ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚੇ ਰਹਿਣ ਲਈ ਚਲਾਈ ਜਾਵੇਗੀ ਵਿਸ਼ੇਸ ਜਾਗਰੂਕਤਾ ਮੁਹਿੰਮ-ਐੱਸ. ਐੱਸ. ਪੀ.
ਤਰਨ ਤਾਰਨ, 18 ਜੂਨ :
ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਫਿਰੋਜ਼ਪੁਰ ਰੇਂਜ ਵਿੱਚ ਸ਼ਾਮਿਲ ਹੋਣ ‘ਤੇ ਅੱਜ ਪਹਿਲੀ ਵਾਰ ਆਈ. ਜ਼ੀ. ਫਿਰੋਜ਼ਪੁਰ ਰੇਂਜ ਸ੍ਰੀ ਹਰਦਿਆਲ ਸਿੰਘ ਮਾਨ ਨੇ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਧਰੁਵ ਦਹੀਆ, ਐੱਸ. ਪੀ. ਹੈੱਡ ਕੁਆਟਰ ਗੁਰਨਾਮ ਸਿੰਘ ਅਤੇ ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਆਈ. ਜ਼ੀ. ਸ੍ਰੀ ਹਰਦਿਆਲ ਸਿੰਘ ਮਾਨ ਦੱਸਿਆ ਕਿ ਉਹ ਹਫ਼ਤੇ ਵਿੱਚ 2 ਦਿਨ ਸ਼ੇਰੋਂ ਖੰਡ ਮਿੱਲ ਨੇੜੇ ਰਹਾਇਸ਼ ਡਿਪਟੀ ਕਮਿਸ਼ਨਰ ਤਰਨ ਤਾਰਨ ਵਿਖੇ ਬਣਾਏ ਗਏ ਦਫ਼ਤਰ ਵਿੱਚ ਬੈਠਣਗੇ ਅਤੇ ਆਮ ਲੋਕਾਂ ਤੇ ਵਿਭਾਗੀ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣਨਗੇ।ਇਸ ਮੌਕੇ ਉਹਨਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਸੰਕਟ ਦੌਰਾਨ ਲੋਕਾਂ ਦੀ ਹਰ ਤਰ੍ਹਾਂ ਨਾਲ ਮੱਦਦ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਰੱਖਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਐੱਸ. ਐੱਸ. ਪੀ. ਸ੍ਰ੍ਰੀ ਧਰੁਵ ਦਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਜ਼ਮੀਨੀਆਂ ਗਤੀਵਿਧੀਆਂ ਵਿੱਚ ਪੁਲਿਸ ਵਿਭਾਗ ਵੱਲੋਂ ਵੀ ਵਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਇਸ ਲੜੀ ਤਹਿਤ “ਮਿਸ਼ਨ ਫਤਿਹ” ਅਧੀਨ 20 ਜੂਨ ਨੂੰ ਪੁਲਿਸ ਵਿਭਾਗ ਤਰਨ ਤਾਰਨ ਵੱਲੋਂ ਆਮ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚੇ ਰਹਿਣ ਲਈ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ 6 ਫੁੱਟ ਦੀ ਸਮਾਜਿਕ ਦੂਰੀ ਬਣਾਏ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਦੌਰਾਨ ਲੋਕਾਂ ਨੂੰ ਲਿਖਤੀ ਪ੍ਰਚਾਰ ਸਮੱਗਰੀ ਵੀ ਵੰਡੀ ਜਾਵੇਗੀ।
————-