Close

The pre-recruitment course for joining the army will start from January 23-District Defense Services Welfare Officer

Publish Date : 17/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਫੌਜ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਜਨਵਰੀ ਤੋਂ ਹੋਵੇਗਾ ਸ਼ੁਰੂ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ
ਤਰਨ ਤਾਰਨ, 16 ਜਨਵਰੀ :
ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾਇਰਡ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ. ਐਸ. ਐਫ., ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐਸ. ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 23 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਕਾਗਜਾਤ ਲੈ ਕੇ ਮੁੱਢਲੀ ਜਾਂਚ ਲਈ ਦਫਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਵਿਖੇ ਤੁਰੰਤ ਰਿਪੋਰਟ ਕਰਨ।
ਉਹਨਾਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨਾਲ ਫੋਨ ਨੰਬਰ 01852-292565, 9356423524, 7009103383 ਅਤੇ 6280284812 ‘ਤੇ ਸੰਪਰਕ ਕੀਤਾ ਸਕਦਾ ਹੈ।